News 9 Harpal Cheema left the salute during the national anthem after hoisting the flag in Amritsar ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਆਯੋਜਿਤ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਦੌਰਾਨ ਦੇਖਣ ਵਿੱ ਚ ਆਇਆ ਕਿ ਹਰਪਾਲ ਚੀਮਾ ਨੇ ਝੰਡਾ ਫਹਿਰਾਉਣ ਤੋਂ ਬਾਅਦ ਰਾਸ਼ਟਰੀ ਗਾਣ ਮੌਕੇ ਅੱਧ ਵਿਚਕਾਰ ਹੀ ਸੈਲੂਟ ਛੱਡ ਦਿੱਤਾ।
ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਹੋਈਆਂ ਪੇਸ਼:ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ. ਵਰਿੰਦਰ ਸਿੰਘ ਖੋਸਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ ਵੱਖ ਵਿਭਾਗਾਂ ਵਲੋਂ ਝਾਕੀਆਂ ਕੱਢੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆ ਹਰਪਾਲ ਚੀਮਾ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸਮੂਹ ਦੇਸ਼ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਦੇਸ਼ ਦੀ ਅਜਾਦੀ ਦੇ ਸੰਘਰਸ਼ ਦੌਰਾਨ ਚੱਲੀਆਂ ਵੱਖ ਵੱਖ ਲਹਿਰਾਂ ਦੇ ਇਤਿਹਾਸ ਤੇ ਚਾਨਣਾ ਪਾਇਆ ਖਜ਼ਾਨਾ ਮੰਤਰੀ ਨੇ ਸੂਬਾ ਸਰਕਾਰ ਦੀਆਂ ਜੀ ਐਸ ਟੀ ਕੁਲੈਕਸ਼ਨ ਚ ਵਾਧਾ , ਇਕ ਵਿਧਾਇਕ ਇੱਕ ਪੈਨਸ਼ਨ, 26000 ਨੌਕਰੀਆਂ , ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ, ਬਿਹਤਰ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਆਦਿ ਉਪਲਬੱਧੀਆਂ ਗਿਣਾਈਆਂ ਤੇ ਸੂਬੇ ਦੇ ਸਰਬਪੱਖੀ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਵੱਖ ਵੱਖ ਖੇਤਰਾਂ ਚ ਚੰਗੀਆਂ ਸੇਵਾਵਾ ਦੇਣ ਵਾਲੇ ਅਧਿਕਾਰੀਆਂ ਤੇ ਸਮਾਜ ਸੇਵੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਬਿਆਨ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਬਿਆਨ:ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੇ ਕਿਹਾ ਕਾਨੂੰਨ ਸਭ ਲਈ ਬਰਾਬਰ ਹੈ ਸਮੇਂ-ਸਮੇਂ ਸਿਰ ਜਿਹੜੇ ਕੈਦੀਆਂ ਦੀ ਰਿਹਾਈ ਹੁੰਦੀ ਹੈ, ਉਨ੍ਹਾਂ ਨੂੰ ਰਿਹਾਅ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਰਿਪੋਟਾਂ ਆਉਣਗੀਆਂ, ਤਾਂ ਜਿਸ ਦੀ ਰਿਹਾਈ ਹੋਵੇਗੀ ਉਸ ਨੂੰ ਰਿਹਾਅ ਕੀਤਾ ਜਾਵੇਗਾ।
ਭਲਕੇ ਕੇਜਰੀਵਾਲ ਆਉਣਗੇ ਅੰਮ੍ਰਿਤਸਰ:ਹਰਪਾਲ ਚੀਮਾ ਨੇ ਕਿਹਾ ਕਿ ਕਿਹਾ ਕੱਲ੍ਹ ਸ਼ੁਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਜੀ ਅੰਮ੍ਰਿਤਸਰ ਆ ਕੇ 400 ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਪਿੱਛਲੇ ਸਾਲ 15 ਅਗਸਤ ਨੂੰ ਇਸ ਦੀ ਸ਼ੁਰੂਆਤ ਹੋਈ ਸੀ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੋ ਅਸੀਂ ਜਨਤਾ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਕਰਾਂਗੇ ਵਿੱਤ ਮੰਤਰੀ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਤਬੀਅਤ ਠੀਕ ਨਾ ਹੋਣ ਕਰਕੇ ਉਹ ਅੱਜ ਸਮਾਗਮ ਵਿੱਚ ਹਿੱਸਾ ਨਹੀਂ ਲੈ ਸਕੇ।
ਵਿੱਤ ਮੰਤਰੀ ਨੇ ਕਿਹਾ ਕਿ ਬੀਜੇਪੀ ਤੇ ਕੇਂਦਰ ਸਰਕਾਰ ਪੰਜਾਬ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਲਈ ਬੜੀਆਂ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਦਾ ਦੇਸ਼ ਦੀ ਅਜ਼ਾਦੀ ਲਈ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕੋਈ ਵੀ ਵਿਅਕਤੀ ਵਿਸ਼ੇਸ਼ ਕਾਨੂੰਨ ਤੋਂ ਵੱਡਾ ਨਹੀਂ ਸਭ ਸਭ ਨੂੰ ਕਾਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ, ਜੋ ਫੈਸਲਾ ਹੋਵੇਗਾ ਉਹ ਸਭ ਨੂੰ ਮੰਨਣਾ ਪਵੇਗਾ।
ਕੇਂਦਰ ਕੋਲ ਪਿਆ ਸਾਡਾ ਕਰੋੜਾਂ ਦਾ ਫੰਡ:ਹਰਪਾਲ ਚੀਮਾ ਨੇ ਕਿਹਾ 2880 ਕਰੋੜ ਦਾ ਫੰਡ ਕੇਂਦਰ ਕੌਲ ਸਾਡਾ ਬਕਾਇਆ ਪਿਆ ਹੈ, ਉਹ ਉਸ ਨੂੰ ਵਾਪਸ ਕਰਨਾ ਚਾਹੀਦਾ ਹੈ, ਤਾਂਕਿ ਪੰਜਾਬ ਦੇ ਕੰਮਾਂ ਵਿੱਚ ਉਸ ਪੈਸੇ ਦਾ ਇਸਤੇਮਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਪੰਜਾਬ ਵਿੱਚ ਜਦੌ ਬੀਜੇਪੀ ਤੇ ਅਕਾਲੀ ਦਲ ਦੀ ਸਰਕਾਰ ਸੀ। ਉਦੋਂ ਉਸ ਪੈਸੇ ਦੀ ਦੁਰਵਰਤੋਂ ਕੀਤੀ ਗਈ ਜਿਸ ਦੀ ਕੇਂਦਰ ਸਰਕਾਰ ਵੱਲੋਂ ਸ਼ਰਤ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਜੀਰਾ ਫੈਕਟਰੀ ਆਪਣੇ ਮਾਪ-ਦੰਡ ਉੱਤੇ ਪੂਰੀ ਤਰ੍ਹਾਂ ਖਰੀ ਨਹੀਂ ਉਤਰੀ ਜਿਸ ਕਰਕੇ ਮੁੱਖ ਮੰਤਰੀ ਵੱਲੋਂ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਭਾਜਪਾ ਦੀਆਂ ਲੋਕ ਸਭਾ ਚੋਣਾਂ 'ਚ ਜ਼ਮਾਨਤ ਜ਼ਬਤ ਹੋਵੇਗੀ: ਹਰਪਾਲ ਚੀਮਾ ਨੇ ਕਿਹਾ ਕਿ ਬੀਜੇਪੀ ਦੀਆਂ 13 ਦੀਆਂ 13 ਸੀਟਾਂ ਤੋਂ ਜ਼ਮਾਨਤ ਜ਼ਬਤ ਹੋਣਗੀਆਂ। ਪੰਜਾਬ ਦੇ ਲੋਕ ਇਹੋ ਜਿਹੀਆਂ ਫਿਰਕੂ ਪ੍ਰਸਤ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ। ਪੰਜਾਬ ਦੇ ਲੋਕ ਅਮਨ ਕਾਨੂੰਨ ਪਸੰਦ ਲੋਕ ਹਨ। ਉਹ ਸ਼ਾਂਤੀ ਤੇ ਭਾਈਚਾਰਕ ਦੇ ਲੋਕ ਹਨ। ਕਿਹਾ ਕਿ ਪਹਿਲੀ ਵਾਰ ਹੋਇਆ ਜੀਐਸਟੀ ਅਤੇ ਐਕਸਾਈਜ਼ ਤੋਂ ਅਤੇ ਹੋਰ ਵਿਭਾਗਾਂ ਤੋਂ ਰੈਵਨਿਊ ਇਕੱਠਾ ਹੋਇਆ ਹੈ। ਉਨ੍ਹਾਂ ਕਿਹਾ ਬਿਜਲੀ ਮਹਿਕਮੇ ਨੂੰ ਜਿੰਨੀ ਵੀ ਉਸ ਦੀ ਬਕਾਇਆ ਰਕਮ ਬਣਦੀ ਸੀ ਉਹ ਅਸੀਂ ਦੇ ਰਹੇ ਹਾਂ।
ਇਹ ਵੀ ਪੜ੍ਹੋ: ਸਰਕਾਰ ਤੋਂ ਨਾਰਾਜ਼ ਹੋਏ ਸਾਬਕਾ ਫੌਜੀ, ਬੋਲੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਨਹੀਂ ਦਿੱਤਾ ਜਾਂਦਾ ਸੱਦਾ