ਪੰਜਾਬ

punjab

By

Published : Jun 30, 2021, 12:57 PM IST

ETV Bharat / state

ਹਰਸਿਮਰਤ ਬਾਦਲ ਨੇ ਕੇਜਰੀਵਾਲ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ ਹਨ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਕੇਜਰੀਵਾਲ ਅਤੇ ਕਾਂਗਰਸ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਵੋਟਾਂ ਖਾਤਰ ਕੇਜਰੀਵਾਲ ਵੱਲੋਂ ਲੋਕਾਂ ਨੂੰ ਲਭਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਮੋਦੀ ਸਰਕਾਰ ਖਿਲਾਫ਼ ਵੀ ਜੰਮਕੇ ਭੜਾਸ ਕੱਢੀ ਗਈ ਹੈ।

ਹਰਸਿਮਰਤ ਬਾਦਲ ਨੇ ਕੇਜਰੀਵਾਲ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ
ਹਰਸਿਮਰਤ ਬਾਦਲ ਨੇ ਕੇਜਰੀਵਾਲ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ

ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ (Harsimrat Kaur Badal) ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਉਨ੍ਹਾਂ ਵਲੌ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬਾਣੀ ਦਾ ਆਨੰਦ ਵੀ ਮਾਣਿਆ ਗਿਆ। ਇਸ ਦੌਰਾਨ ਉਨ੍ਹਾਂ ਦੇ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ‘ਤੇ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਆਪ ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਇਹੋ ਚਾਲ 2017 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੀਤੀ ਸੀ ਤੇ ਉਨ੍ਹਾਂ ‘ਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ।

ਹਰਸਿਮਰਤ ਬਾਦਲ ਨੇ ਕੇਜਰੀਵਾਲ ਤੇ ਸੂਬਾ ਸਰਕਾਰ ਨੂੰ ਲਾਏ ਰਗੜੇ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਿਸਾਨਾਂ ਦੇ ਹੱਕਾਂ ਦੀ ਗੱਲ ਕਰ ਰਹੀ ਹੈ ਜਿਸਨੇ ਕਿਸਾਨਾਂ ਦੀ ਸੰਘਰਸ਼ ਮੌਕੇ ਉਨ੍ਹਾਂ ਦੀ ਕੋਈ ਬਾਤ ਨਹੀਂ ਪੁੱਛੀ। ਹਰਸਮਿਰਤ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਕਿਸਾਨ ਭਾਈਚਾਰਾ ਭਲੀਭਾਂਤ ਇਨ੍ਹਾਂ ਗੱਲਾਂ ਤੋਂ ਜਾਣੂ ਹਨ।

ਉਨ੍ਹਾਂ ਕਿਸਾਨੀ ਅੰਦੋਲਨ ਨੂੰ ਲੈਕੇ ਕੇਂਦਰ ਸਰਕਾਰ ‘ਤੇ ਜੰਮਕੇ ਨਿਸ਼ਾਨੇ ਸਾਧੇ।ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਦਾ ਜਲਦ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦੀ ਬੰਗਾਲ ਦੇ ਵਿੱਚ ਹਾਰ ਹੋਈ ਹੈ ਉਸੇ ਤਰ੍ਹਾਂ ਹੀ ਹੋਰ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵੀ ਭਾਜਪਾ ਨਾਲ ਇਸੇ ਤਰ੍ਹਾਂ ਹੀ ਹੋਵੇਗਾ।

ਇਹ ਵੀ ਪੜ੍ਹੋ:ਰਾਹੁਲ ਦੀ ਨਾਂਹ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ABOUT THE AUTHOR

...view details