ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਦਾ ਸਮਾਂ ਨਜ਼ਦੀਕ ਆਉਣ ਕਰਕੇ ਰਾਜਨੀਤਿਕ ਪਾਰਟੀਆਂ ਨੇ ਆਪਣੇ ਇਲਾਕਿਆਂ ਦੇ ਵਿੱਚ ਲੋਕਾਂ ਨਾਲ ਵਿਚਰਨਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਚਲਦੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Former Union Minister Harsimrat Kaur Badal) ਅੱਜ ਅੰਮ੍ਰਿਤਸਰ (Amritsar) ਵਿਧਾਨ ਸਭਾ ਹਲਕਾ ਉੱਤਰੀ ਵਿੱਚ ਪਹੁੰਚ ਕੇ ਔਰਤਾਂ ਨਾਲ ਗੱਲਬਾਤ ਕੀਤੀ।
ਹਰਸਿਮਰਤ ਕੌਰ ਬਾਦਲ ਵੱਲੋਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਦੇ ਵਿਚਾਰ ਅਤੇ ਮੁਸ਼ਕਿਲਾਂ ਨੂੰ ਸੁਣਿਆ। ਉਨ੍ਹਾਂ ਔਰਤਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨਾਲ ਵੀ ਰੱਖੇ ਜਾਣਗੇ ਅਤੇ ਜੋ ਸਿੱਟਾ ਨਿਕਲੇਗਾ ਉਹ ਸਭ ਸਾਹਮਣੇ ਹੋਵੇਗਾ।
ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਪਹੁੰਚ ਸੁਣੀਆਂ ਔਰਤਾਂ ਦੀਆਂ ਸਮੱਸਿਆਵਾਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਕੈਪਟਨ ਅਮਰਿੰਦਰ ਸਿੰਘ ਨਵੀਂ (Capt. Amarinder Singh) ਪਾਰਟੀ ਬਣਾਉਣ ਦਾ ਫ਼ੈਸਲਾ ਕਰ ਰਿਹਾ ਹੈ, ਉਸ ਦਾ ਸਿੱਧਾ ਸਿੱਧਾ ਫ਼ਾਇਦਾ ਭਾਜਪਾ ਨੂੰ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾ ਦਿੱਤਾ ਗਿਆ ਹੈ, ਜੋ ਕਿ ਪੰਜਾਬ ਲਈ ਬਹੁਤ ਮੰਦਭਾਗਾ ਹੈ।
ਉਨ੍ਹਾਂ ਇਸਨੂੰ ਪੰਜਾਬ ਸਰਕਾਰ (Government of Punjab) ਦਾ ਸਭ ਤੋਂ ਵੱਡਾ ਫੇਲੀਅਰ ਦੱਸਿਆ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇਸ਼ ਦੇ ਗ੍ਰਹਿ ਮੰਤਰੀ ਨੂੰ ਮਿਲ ਕੇ ਆਏ ਅਤੇ ਉਨ੍ਹਾਂ ਵੱਲੋਂ ਇਹ ਫ਼ੈਸਲਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਬੀਐਸਐਫ 15 ਕਿਲੋਮੀਟਰ ਦੇ ਏਰੀਏ ਵਿਚ ਨਸ਼ਾ ਨਹੀਂ ਰੋਕ ਸਕੀ ਦਾ 50 ਕਿਲੋਮੀਟਰ ਦੇ ਏਰੀਏ ਵਿਚ ਉਹ ਕੀ ਕਰ ਲੈਣਗੇ।
ਇਹ ਵੀ ਪੜ੍ਹੋ:ਕੈਪਟਨ ਅਮਰਿੰਦਰ ਸਿੰਘ ਬਣਾਉਣਗੇ ਆਪਣੀ ਸਿਆਸੀ ਪਾਰਟੀ!