ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਕੀਰਤਨ ਦੀ ਸੇਵਾ ਕਰਦੇ ਹਜ਼ੂਰੀ ਰਾਗੀ ਸਿੰਘ ਦਾ ਇੱਕ ਜੱਥਾ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥ ਗਿਆਨੀ ਜਗਤਾਰ ਸਿੰਘ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਿਆ। ਇਸ ਮੌਕੇ ਇਨ੍ਹਾਂ ਰਾਗੀ ਸਿੰਘਾਂ ਨੇ ਕਿਹਾ ਕਿ ਉਹ ਅਕਾਲ ਤਖ਼ਤ 'ਤੇ ਆਪਣੀਆਂ ਕੁਝ ਬੇਨਤੀਆਂ ਲੈ ਕੇ ਆਏ ਹਨ।
ਰਾਗੀ ਸਿੰਘ ਦੇ ਜੱਥੇ ਦੀ ਅਗਵਾਈ ਕਰਦੇ ਹਜ਼ੂਰੀ ਰਾਗੀ ਉਂਕਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਵੱਡਾ ਪ੍ਰਬੰਧ ਹੈ ਛੋਟੀਆਂ ਮੋਟੀਆਂ ਗਲਤੀਆਂ ਹੁੰਦੀਆਂ ਰਹਿੰਦੀਆਂ ਹਨ।ਇਸ ਲਈ ਉਹ ਸਿੱਖਾਂ ਦੀ ਸੁਪਰੀਮ ਪਾਵਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪਹੁੰਚੇ ਹਨ।
ਹਜ਼ੂਰੀ ਰਾਗੀ ਉਂਕਾਰ ਸਿੰਘ ਨੇ ਬਹੁਤਾ ਸਪੱਸ਼ਟ ਨਹੀਂ ਕੀਤਾ ਕਿ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਹਜ਼ੂਰੀ ਰਾਗੀਆਂ ਨਾਲ ਕਿਸ ਤਰ੍ਹਾਂ ਵਰਤਾਓ ਕੀਤਾ ਜਾ ਰਿਹੈ ? ਪਰ ਇਨ੍ਹਾਂ ਕਿਹਾ ਕਿ ਹਜੂਰੀ ਰਾਗੀਆਂ ਨਾਲ ਮੱਤਭੇਦ ਚੱਲ ਰਹੇ ਹਨ ਅਤੇ ਗਿਆਨੀ ਜਗਤਾਰ ਸਿੰਘ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਵਿੱਚ ਹਜ਼ੂਰੀ ਰਾਗੀਆਂ ਬਾਰੇ ਠੀਕ ਨਹੀਂ ਬੋਲਿਆ।