ਅੰਮ੍ਰਿਤਸਰ: ਆਉਣ ਵਾਲੇ ਦਿਨਾਂ ਵਿੱਚ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਹਿਮਾਚਲ ਵਿਚ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਉਂਦਿਆਂ ਨਜ਼ਰ ਆ ਰਹੀਆਂ ਹਨ। ਉੱਥੇ ਹੀ ਗੱਲ ਜੇਕਰ ਦਿੱਲੀ ਤੋਂ ਬਾਅਦ ਪੰਜਾਬ ਦੀ ਕਰੀਏ ਤਾਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਝਾੜੂ ਲਹਿਰਾਉਣ ਵਾਲੀ ਆਮ ਆਦਮੀ ਪਾਰਟੀ ਵੀ ਇਸ ਵਾਰ ਹਿਮਾਚਲ ਵਿੱਚ ਆਪਣੀ ਕਿਸਮਤ ਅਜਮਾਉਣ ਦੀ ਤਿਆਰੀ ਵਿੱਚ ਹੈ।
ਚੋਣਾਂ ਨੇੜੇ ਆਉਣ ਸਾਰ ਜਿੱਥੇ ਰਾਜਨੀਤਿਕ ਲੀਡਰ ਲੋਕਾਂ ਵਿਚ ਪਹੁੰਚ ਕਰ ਰਹੇ ਹਨ ਅਤੇ ਉੱਥੇ ਹੀ ਉਨ੍ਹਾਂ ਵੱਲੋਂ ਹੁਣ ਡੇਰਿਆਂ ਤੋਂ ਅਸ਼ੀਰਵਾਦ ਲੈਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼ ਦੁਨੀਆ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੱਡਾ ਰਸੂਖ ਰੱਖਣ ਵਾਲੇ ਡੇਰਾ ਬਿਆਸ ਤੋਂ ਵੀ ਸ਼ਾਇਦ ਅਸ਼ੀਰਵਾਦ ਲੈਣ ਦੀ ਤਿਆਰੀ ਹੈ।