ਅੰਮ੍ਰਿਤਸਰ: 15 ਅਗਸਤ ਨੂੰ ਪੂਰੇ ਮੁਲਕ ਦੇ ਵਿੱਚ ਆਜ਼ਾਦੀ ਦਿਹਾੜਾ ਮਨਾਇਆ ਜਾਣਾ ਹੈ, ਜਦਕਿ ਗੁਆਂਢੀ ਮੁਲਕ ਨੇ 14 ਅਗਸਤ ਨੂੰ ਹੀ ਆਪਣਾ ਆਜ਼ਾਦੀ ਦਿਹਾੜਾ ਮਨਾਇਆ ਹੈ। ਇਸ ਦੇ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਹਿੰਦ-ਪਾਕਿ ਦੋਸਤੀ ਮੰਚ ਵੱਲੋਂ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਪੰਜ ਪਾਣੀ ਰਸਾਲੇ ਦਾ ਵੀ ਲੋਕਾਂ ਦੇ ਅਰਪਣ ਕੀਤਾ ਗਿਆ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਡਾ. ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਪਿਛਲੇ 24 ਸਾਲਾਂ ਤੋਂ ਵਾਘਾ ਸਰਹੱਦ ਉੱਤੇ ਮੋਮਬੱਤੀ ਮਾਰਚ ਕੱਢ ਰਹੇ ਹਨ ਅਤੇ ਦੋਵਾਂ ਦੇਸ਼ਾਂ ਦੇ ਵਿਚਾਲੇ ਆਪਸੀ ਸਾਂਝ ਅਤੇ ਭਾਈਚਾਰੇ ਦਾ ਸੁਨੇਹਾ ਦਿੰਦੇ ਹਨ। ਇਸ ਸਾਲ ਹਿੰਦ-ਪਾਕਿ ਦੋਸਤੀ ਮੰਚ ਦੀ 25ਵੀਂ ਵਰ੍ਹੇਗੰਢ ਹੈ ਅਤੇ ਇਸ ਮੌਕੇ ਉਹ ਪੰਜ ਪਾਣੀ ਰਸਾਲਾ ਵੀ ਰੀਲੀਜ਼ ਕਰ ਰਹੇ ਹਨ।
ਆਜ਼ਾਦੀ ਦਿਹਾੜੇ ਮੌਕੇ ਹਿੰਦ-ਪਾਕਿ ਦੋਸਤੀ ਮੰਚ ਵੱਲੋਂ ਪੰਜ ਪਾਣੀ ਰਸਾਲਾ ਲੋਕ-ਅਰਪਣ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਅੰਗਰੇਜ਼ੀ ਸਾਮਰਾਜ ਤੋਂ ਇਸ ਖਿੱਤੇ ਨੂੰ ਆਜ਼ਾਦ ਕਰਵਾਉਣ ਲਈ ਵੱਡੀਆਂ ਸ਼ਹਾਦਤਾਂ ਦਿੱਤੀਆਂ ਅਤੇ ਜੇਲ੍ਹਾਂ ਵਿੱਚ ਅਨੇਕਾਂ ਤਰ੍ਹਾਂ ਦੇ ਤਸ਼ੱਦਦ ਸਹਿਣ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ 10 ਲੱਖ ਲੋਕਾਂ ਨੂੰ ਵੀ ਗਹਿਰੇ ਦੁੱਖ ਨਾਲ ਯਾਦ ਕਰਦੇ ਹਾਂ ਜੋ ਭਾਰਤ ਉਪ-ਮਹਾਂਦੀਪ ਦੀ ਵੰਡ ਸਮੇਂ ਫਿਰਕੂ ਹਿੰਸਾ ਵਿੱਚ ਮਾਰੇ ਗਏ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਅਤੇ ਉਨ੍ਹਾਂ ਦੇ ਵਾਰਿਸਾਂ ਨਾਲ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕਰਦੇ ਹਨ ਜਿਨ੍ਹਾਂ ਨੂੰ ਵੰਡ ਕਾਰਨ ਆਪਣੇ ਘਰ ਛੱਡ ਕੇ ਇੱਕ ਪਾਸੇ ਤੋਂ ਦੂਜੇ ਪਾਸੇ ਜਾਣਾ ਪਿਆ ਅਤੇ ਲੰਬੇ ਸੰਤਾਪ ਵਿੱਚੋਂ ਗੁਜ਼ਰਨਾ ਪਿਆ।
ਆਜ਼ਾਦੀ ਦਿਹਾੜੇ ਮੌਕੇ ਹਿੰਦ-ਪਾਕਿ ਦੋਸਤੀ ਮੰਚ ਵੱਲੋਂ ਪੰਜ ਪਾਣੀ ਰਸਾਲਾ ਲੋਕ-ਅਰਪਣ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਮੰਗ ਕਰਦੇ ਹਾਂ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਪਿਛਲੇ ਲੰਬੇ ਸਮੇਂ ਤੋਂ ਬੰਦ ਕੀਤੇ ਗਏ ਕਰਤਾਰਪੁਰ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੇ ਕਦਮ ਚੁੱਕੇ ਜਾਣ ਤਾਂ ਜੋ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕਣ।