ਅੰਮ੍ਰਿਤਸਰ: ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਪਿਛਲੇ ਦਿਨੀਂ ਹੋਏ ਕਤਲ ਦੇ ਮਾਮਲੇ (Murder cases) ਵਿੱਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਵਾਰਦਾਤ ਵਿੱਚ ਵਰਤੀ ਗਈ ਪਿਸਤੌਲ ਅਤੇ ਮੋਟਰਸਾਈਕਲ ਨੂੰ ਵੀ ਬਰਾਮਦ ਕਰ ਲਿਆ ਹੈ। ਦਰਅਸਲ ਇਹ ਵਾਰਦਾਤ ਉਸ ਸਮੇਂ ਵਾਪਰੀ ਸੀ, ਜਦੋਂ ਮ੍ਰਿਤਕ ਸਵੇਰੇ ਆਪਣੀ ਪਤਨੀ ਅਤੇ ਬੱਚਿਆ ਨਾਲ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ (Sachkhand Sri Harmandir Sahib) ਦੇ ਦਰਸ਼ਨਾਂ ਲਈ ਜਾ ਰਿਹਾ ਸੀ, ਤਾਂ ਰਾਸਤੇ ਵਿੱਚ ਕੁਝ ਆਣਪਛਾਤੇ ਮੋਟਰਸਾਈਕਲ ਸਵਾਰ ਲੋਕਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਨੂੰ 12 ਘੰਟਿਆ ਦੇ ਅੰਦਰ ਹੀ ਸੁਲਝਾ ਲਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ (Commissioner of Police Arun Pal Singh) ਨੇ ਦੱਸਿਆ ਕਿ ਜੋ ਇਹ ਕਤਲ ਹੋਇਆ ਸੀ, ਪੁਲਿਸ ਪਾਰਟੀ ਵੱਲੋਂ ਹਰ ਪਹਿਲੇ ਤੋਂ ਤਫਤੀਸ਼ ਕੀਤੀ ਗਈ ਤੇ ਹਰਿੰਦਰ ਸਿੰਘ ਦਾ ਕਤਲ ਕਰਨ ਵਾਲੇ ਵਿਅਕਤੀਆਂ ਅਰਸ਼ਦੀਪ ਸਿੰਘ ਅਤੇ ਵਰਿੰਦਰ ਸਿੰਘ ਨੂੰ ਕਤਲ (Murder) ਹੋਣ ਤੋਂ 12 ਘੰਟਿਆਂ ਵਿੱਚ ਟ੍ਰੇਸ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਪਤਨੀ ਹੀ ਨਿਕਲੀ ਪਤੀ ਦੀ ਕਾਤਲ
ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੈਂ, ਮੇਰਾ ਪਤੀ ਅਤੇ ਮੇਰੀ ਦੋ ਲੜਕੀਆਂ ਅਸੀਂ ਮੋਟਰਸਾਈਕਲ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਮੱਥਾ ਟੇਕਣ ਲਈ ਜਾ ਰਹੇ ਹਨ, ਕਿ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਸਾਨੂੰ ਪਿੱਛੋਂ ਮੋਟਰਸਾਈਕਲ ‘ਤੇ ਧੱਕਾ ਦੇ ਕੇ ਹੇਠਾਂ ਸੂਟ ਦਿੱਤਾ ਅਤੇ ਮੇਰੇ ਪਤੀ ਦਾ ਮੋਬਾਈਲ ਪਰਸ ਲੁੱਟ ਲਿਆ ਤੇ ਜਦੋਂ ਮੇਰਾ ਪਤੀ ਵਿਰੋਧ ਕਰਨ ਲੱਗਾ ਤਾਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਅਤੇ ਮੈਂ ਆਪਣੇ ਪਤੀ ਨੂੰ ਹਸਪਤਾਲ ਲੈਕੇ ਗਏ ਤਾਂ ਉਸ ਦੀ ਮੌਤ ਹੋ ਗਈ।
ਪੁਲਿਸ ਅਧਿਕਾਰੀਆਂ ਬਾਰੀਕੀ ਨਾਲ ਜਾਂਚ ਕੀਤੀ ਤਾਂ ਸੱਚ ਸਾਹਮਣੇ ਆਇਆ ਕਿ ਹਰਿੰਦਰ ਸਿੰਘ ਦਾ ਕਤਲ ਉਸ ਦੀ ਪਤਨੀ ਸਤਨਾਮ ਕੌਰ ਨੇ ਅਰਸ਼ਦੀਪ ਸਿੰਘ ਅਤੇ ਵਰਿੰਦਰ ਸਿੰਘ ਨਾਲ ਰੱਲ ਕੇ ਕਰਵਾਇਆ ਗਿਆ ਹੈ। ਕਿਉਂ ਜਦੋਂ ਹਰਿੰਦਰ ਸਿੰਘ ਦੁਬਈ ਸੀ ਤਾਂ ਸਤਨਾਮ ਕੌਰ ਦੇ ਅਰਸ਼ਦੀਪ ਨਾਲ ਨਜਾਇਜ਼ ਸਬੰਧੀ ਬਣ ਗਏ ਸਨ। ਜਿਸ ਦਾ ਪਤਾ ਹਰਿੰਦਰ ਸਿੰਘ ਨੂੰ ਲੱਗ ਗਿਆ ਸੀ ਜਿਸ ਕਾਰਨ ਉਹ ਆਪਣੀ ਪਤਨੀ ਤੋਂ ਨਿਗਰਾਨੀ ਰੱਖਣ ਲੱਗ ਗਿਆ ਸੀ। ਜਿਸ ਕਾਰਨ ਸਤਨਾਮ ਕੌਰ ਨੇ ਅਰਸ਼ਦੀਪ ਸਿੰਘ ਨਾਲ ਮਿਲ ਕੇ ਆਪਣੇ ਪਤੀ ਹਰਿੰਦਰ ਸਿੰਘ ਦਾ ਕਤਲ ਕਰਵਾ ਦਿੱਤਾ ਸੀ। ਸਤਨਾਮ ਕੌਰ ਅਤੇ ਅਰਸ਼ਦੀਪ ਸਿੰਘ ਨੇ ਵਰਿੰਦਰ ਸਿੰਘ ਨੂੰ 2,70,000/-ਰੁਪਏ ਕਤਲ ਕਰਨ ਲਈ ਦੇਨੇ ਕੀਤੇ ਸਨ।ਪੁਲਿਸ ਵਲੋਂ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ:ਕਾਨੂੰਨ ਵਿਵਸਥਾ ਨੂੰ ਲੈਕੇ ਸਰਕਾਰ ’ਤੇ ਵਰ੍ਹੇ ਪੰਜਾਬ ਭਾਜਪਾ ਪ੍ਰਧਾਨ, ਕਰ ਦਿੱਤਾ ਇਹ ਵੱਡਾ ਐਲਾਨ