ਪੰਜਾਬ

punjab

ETV Bharat / state

ਪਿਤਾ ‘ਤੇ ਲੱਗੇ ਧੀ ਤੇ ਪਤਨੀ ਦੇ ਕਤਲ ਦੇ ਇਲਜ਼ਾਮ - ਕਤਲ

ਬਾਬਾ ਬਕਾਲਾ ਸਾਹਿਬ ‘ਚ ਸਥਿਤ ਇੱਕ ਘਰ ਵਿੱਚੋਂ ਭੇਤ ਭਰੇ ਹਾਲਾਤਾਂ ਵਿੱਚ ਮਾਂ ਅਤੇ ਧੀ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਪਿਤਾ ‘ਤੇ ਲੱਗੇ ਧੀ ਤੇ ਪਤਨੀ ਦੇ ਕਤਲ ਦੇ ਇਲਜ਼ਾਮ
ਪਿਤਾ ‘ਤੇ ਲੱਗੇ ਧੀ ਤੇ ਪਤਨੀ ਦੇ ਕਤਲ ਦੇ ਇਲਜ਼ਾਮ

By

Published : Nov 8, 2021, 12:40 PM IST

ਅੰਮ੍ਰਿਤਸਰ: ਕਸਬਾ ਬਾਬਾ ਬਕਾਲਾ ਸਾਹਿਬ ‘ਚ ਸਥਿਤ ਇੱਕ ਘਰ ਵਿੱਚੋਂ ਭੇਤ ਭਰੇ ਹਾਲਾਤਾਂ ਵਿੱਚ ਮਾਂ ਅਤੇ ਧੀ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਂ-ਧੀ ਦੀ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈਕੇ ਸਿਵਲ ਹਸਪਤਾਲ (Civil Hospital) ਵਿੱਚ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਹੈ।

ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਔਰਤ ਦੇ ਭਰਾ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਆਪਣੀ ਭੈਣ ਦੇ ਘਰ ਗਏ ਤਾਂ ਘਰ ਦੇ ਮੇਨ ਗੇਟ ਅੰਦਰੋਂ ਬੰਦ ਸੀ, ਉਨ੍ਹਾਂ ਦੱਸਿਆ ਕਿ ਕਾਫ਼ੀ ਦੇਰ ਤੱਕ ਗੇਟ ਨਾ ਖੁੱਲ੍ਹਣ ਕਾਰਨ ਜਦੋਂ ਉਹ ਘਰ ਦੀ ਕੰਧ ਟੱਪ ਕੇ ਅੰਦਰ ਗਏ ਤਾਂ ਘਰ ਦੀ ਰੋਸਈ ਵਿੱਚ ਮਾਂ ਤੇ ਧੀ ਦੀ ਲਾਸ਼ ਪਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰਿਕ ਮੈਂਬਰ ਨੂੰ ਫੋਨ ‘ਤੇ ਜਾਣਕਾਰੀ ਦੇ ਕੇ ਮੌਕੇ ‘ਤੇ ਸੱਦਿਆ।

ਪਿਤਾ ‘ਤੇ ਲੱਗੇ ਧੀ ਤੇ ਪਤਨੀ ਦੇ ਕਤਲ ਦੇ ਇਲਜ਼ਾਮ

ਇਸ ਮੌਕੇ ਉਨ੍ਹਾਂ ਨੇ ਮ੍ਰਿਤਕ ਦੇ ਪਤੀ ‘ਤੇ ਇਲਜ਼ਾਮ ਲਗਾਉਦੇ ਕਿਹਾ ਕਿ ਉਸ ਦੇ ਕਿਸੇ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਨੂੰ ਲੈਕੇ ਅਕਸਰ ਦੋਵਾਂ ਵਿਚਾਲੇ ਝਗੜਾ ਹੁੰਦਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪਤੀ ਉਸ ਨਾਲ ਪਿਛਲੇ ਕਈ ਸਾਲਾਂ ਤੋਂ ਕੁੱਟਮਾਰ ਕਰਦਾ ਆ ਰਿਹਾ ਸੀ।

ਪ੍ਰਭਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੇ ਭਾਣਜੇ ਨੂੰ ਇਸ ਘਟਨਾ ਬਾਰੇ ਪੁੱਛਿਆ ਤਾਂ ਉਸ ਦੇ 4 ਸਾਲਾਂ ਭਾਣਜੇ ਨੇ ਦੱਸਿਆ ਕਿ ਮਾਂ ਅਤੇ ਭੈਣ ਨਾਲ ਉਸ ਦੇ ਪਾਪਾ ਵੱਲੋਂ ਕੁੱਟਮਾਰ ਕੀਤੀ ਗਈ ਸੀ। ਜਿਸ ਦੌਰਾਨ ਮਾਂ ਅਤੇ ਧੀ ਦੀ ਮੌਤ (Death) ਹੋ ਗਈ।

ਉਧਰ ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ (DSP Harkrishan Singh) ਨੇ ਦੱਸਿਆ ਕਿ ਮ੍ਰਿਤਕ ਔਰਤ ਦਾ ਪਤੀ ਰਜਿੰਦਰ ਸਿੰਘ ਫੌਜ (Army) ਵਿੱਚ ਨੌਕਰੀ ਕਰਦਾ ਹੈ। ਜਿਸ ‘ਤੇ ਇਨ੍ਹਾਂ ਦੋਵਾਂ ਕਤਲਾਂ ਦੇ ਇਲਜ਼ਾਮ ਲੱਗੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ (Arrested) ਕਰਨ ਦਾ ਵੀ ਪੁਲਿਸ (Police) ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਝੁੱਗੀਆਂ ਝੋਪੜੀਆਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦੇ ਨੁਕਸਾਨ ਦਾ ਖਦਸਾ

ABOUT THE AUTHOR

...view details