ਅੰਮ੍ਰਿਤਸਰ: ਥਾਣਾ ਮੋਹਕਮਪੁਰਾ ਦੇ ਅਧੀਨ ਅਮਰਕੋਟ ਇਲਾਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਪਤੀ ਨੇ ਆਪਣੀ ਪਤਨੀ ਨੂੰ ਸੰਗਲਾਂ ਨਾਲ ਬੰਨ੍ਹ ਕੇ ਘਰ ਵਿੱਚ ਬੰਦ ਕਰ ਦਿੱਤਾ। ਪੁਲਿਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੀੜਤ ਭਾਰਤੀ ਨੇ ਦੱਸਿਆ ਕਿ ਉਸ ਦਾ ਪਤੀ ਉਸ 'ਤੇ ਸ਼ੱਕ ਕਰਦਾ ਹੈ ਅਤੇ ਉਸ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ। ਉਨ੍ਹਾਂ ਦੇ ਵਿਆਹ ਨੂੰ 6 ਸਾਲ ਹੋ ਗਏ ਹਨ। ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਉਸ ਦੇ ਪਤੀ ਨਾਲ ਕਿਸੇ ਗੱਲ ਤੋਂ ਅਣਬਣ ਹੋ ਗਈ ਸੀ। ਜਿਸ ਕਰਕੇ ਉਹ ਇੱਕ ਦੂਜੇ ਤੋਂ ਵੱਖ ਰਹਿ ਰਹੇ ਸਨ ਪਰ ਉਸ ਦੇ ਪਤੀ ਨੇ ਧੋਖੇ ਨਾਲ ਬੀਤੇ ਦਿਨ ਉਸ ਨੂੰ ਆਪਣੇ ਘਰ ਬੁਲਾ ਲਿਆ ਤੇ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਘਰ ਵਿੱਚ ਬੰਦ ਕਰ ਦਿੱਤਾ। ਇਸ ਦੇ ਨਾਲ ਪੀੜਤ ਨੇ ਕਿਹਾ ਕਿ ਉਸ ਦੇ ਪਤੀ ਨੇ ਉਸ ਦੀਆਂ ਬਾਹਾਂ 'ਤੇ ਬਲੇਟ ਨਾਲ ਕਈ ਵਾਰ ਕੀਤੇ ਅਤੇ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।