ਅੰਮ੍ਰਿਤਸਰ:ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗਲਿਆਰਾ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬਿਆਨ ਦਿੱਤਾ ਗਿਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ 'ਚ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦੇਣਗੇ। ਇਸ ਤੇ ਹੁਣ ਆਮ ਆਦਮੀ ਪਾਰਟੀ (Aam Aadmi Party) 'ਚ ਸ਼ਾਮਿਲ ਹੋਏ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (IG Kunwar Vijay Partap Singh) ਨੇ ਇੱਕ ਵੱਡਾ ਖੁਲਾਸਾ ਕੀਤਾ ਹੈ
ਕੁੰਵਰ ਵਿਜੈ ਪ੍ਰਤਾਪ ਸਿੰਘ (IG Kunwar Vijay Partap Singh) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਗਾੜੀ ਵਿਖੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ (Guru Granth Sahib Ji) ਦੇ ਮਾਮਲੇ 'ਤੇ ਉਨ੍ਹਾਂ ਨੇ ਦੋਸ਼ੀਆਂ ਨੂੰ ਸਜ਼ਾਵਾਂ ਜ਼ਰੂਰ ਦੇਣੀਆਂ ਸੀ ਪਰ ਕਾਂਗਰਸੀਆਂ ਨੇ ਹੀ ਇਨਸਾਫ ਦਾ ਕਤਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਉਹ ਸਿੱਟ ਦਾ ਹਿੱਸਾ ਬਣ ਕੇ ਇਸ ਕੇਸ ਦੀ ਪੈਰਵੀ ਕਰ ਰਹੇ ਸਨ ਤਾਂ ਉਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਂਗਰਸੀਆਂ 'ਤੇ ਅਕਾਲੀਆਂ ਦਾ ਲੁਕਿਆ ਹੋਇਆ ਗੱਠਜੋੜ ਹੈ ਜੋ ਕਿ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦੇ ਪਾ ਰਿਹਾ, ਜਿਸ ਦੇ ਚੱਲਦੇ ਉਨ੍ਹਾਂ ਨੇ ਆਪਣੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਹੈ।
ਇਸਦੇ ਨਾਲ ਹੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Partap Singh) ਨੇ ਕਿਹਾ ਕਿ ਮੈਂ ਅਜੇ ਨੌਕਰੀ ਹੋਰ ਕਰਨਾ ਚਾਹੁੰਦਾ ਸੀ। ਮੇਰੀ 9 ਸਾਲ ਦੀ ਨੌਕਰੀ ਅਜੇ ਹੋਰ ਬਾਕੀ ਸੀ ਪਰ ਕਾਂਗਰਸੀਆਂ 'ਤੇ ਅਕਾਲੀਆਂ ਦੇ ਦਬਾਅ ਕਰਕੇ ਹੀ ਉਨ੍ਹਾਂ ਨੇ ਆਪਣੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਹੈ।