ਅੰਮ੍ਰਿਤਸਰ: ਦੇਸ਼ ਵਿੱਚ ਵੱਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਲੋਕਾਂ ਨੂੰ ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਆਮ ਲੋਕਾਂ ’ਤੇ ਇੱਕ ਹੋਰ ਬੋਝ ਪੈ ਸਕਦਾ ਹੈ। ਦੱਸ ਦਈਏ ਕਿ ਦੁੱਧ ਵੇਚਣ ਵਾਲੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹੁਣ 100 ਰੁਪਏ ਪ੍ਰਤੀ ਲੀਟਰ ਦੁੱਧ ਵੇਚਣਗੇ।
ਆਮ ਲੋਕਾਂ ਨੂੰ ਕਰਨਾ ਪੈ ਰਿਹਾ ਪਰੇਸ਼ਾਨੀ ਦਾ ਸਾਹਮਣਾ
100 ਰੁਪਏ ਪ੍ਰਤੀ ਲੀਟਰ ਦੁੱਧ ਹੋਣ ਤੋਂ ਬਾਅਦ ਲੋਕਾਂ ਨੂੰ ਹੋਰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ’ਤੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਉਹ ਪੈਟਰੋਲ ਅਤੇ ਡੀਜ਼ਲ ਦੇ ਰੇਟ ਅਤੇ ਸਿਲੰਡਰ ਦੇ ਵਧੇ ਰੇਟਾਂ ਦਾ ਬੋਝ ਝੇਲ ਰਹੇ ਹਨ ਪਰ ਜੇਕਰ ਦੁੱਧ ਦਾ ਵੀ ਰੇਟ ਇਨ੍ਹਾਂ ਹੋ ਜਾਂਦਾ ਹੈ ਤਾਂ ਉਨ੍ਹਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਘਰ ਚ ਛੋਟੇ ਤੋਂ ਲੈਕੇ ਵੱਡੇ ਤੱਕ ਰਾਤ ਨੂੰ ਦੁੱਧ ਪੀਂਦੇ ਹਨ ਪਰ ਜੇਕਰ ਦੁੱਧ ਦੇ ਰੇਟ ਵਧ ਜਾਂਦੇ ਹਨ ਤਾਂ ਉਨ੍ਹਾਂ ਦਾ ਮਹੀਨੇ ਦਾ ਬਜਟ ਖ਼ਰਾਬ ਹੋ ਸਕਦਾ ਹੈ।