ਅੰਮ੍ਰਿਤਸਰ: ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈੱਸ ਵਾਰਤਾ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2018 ਵਿੱਚ ਵਾਪਰੇ ਰੇਲ ਹਾਦਸੇ ਦੌਰਾਨ ਪੀੜਤ ਪਰਿਵਾਰਾਂ ਨੂੰ ਉਸੇ ਸਮੇਂ ਨੌਕਰੀਆਂ ਦੇ ਦੇਣੀਆਂ ਚਾਹੀਦੀਆਂ ਸਨ। ਉਨ੍ਹਾਂ ਕਿਹਾ ਕਿ 2 ਸਾਲਾਂ ਬਾਅਦ ਵੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਕਰੀਆਂ ਨਾ ਦੇ ਕੇ ਸਿਰਫ਼ ਉਨ੍ਹਾਂ ਨੂੰ ਇੱਕ ਲਾਰਾ ਲਾ ਦਿੱਤਾ ਹੈ ਕਿ ਨੌਕਰੀਆਂ ਦਾ ਨੋਟੀਫਿਕੇਸ਼ਨ ਜਾਰੀ ਹੋ ਗਿਆ ਹੈ।
ਇਸ ਸਬੰਧੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਪਹਿਲੇ ਚਾਰ ਬਜਟ ਪੇਸ਼ ਕਰਕੇ ਆਮ ਜਨਤਾ ਨੂੰ ਕੁੱਝ ਹਾਸਲ ਨਹੀਂ ਹੋਇਆ। ਇਸੇ ਤਰ੍ਹਾਂ ਹੀ ਇਹ ਪੰਜਵਾਂ ਬਜਟ ਵੀ ਆਮ ਜਨਤਾ ਨੂੰ ਕੁੱਝ ਵੀ ਹਾਸਲ ਨਹੀਂ ਹੋਣ ਦੇਵੇਗਾ।