ਅੰਮ੍ਰਿਤਸਰ:ਲੋਕਾਂ ਵੱਲੋਂ ਨਗਰ ਨਿਗਮ ਦੀਆਂ ਧੱਜੀਆਂ ਸ਼ਰੇਆਮ ਉਡਾਈਆਂ ਜਾਂਦੀਆਂ ਹਨ। ਇਸੇ ਨੂੰ ਲੈ ਕੇ ਹੁਣ ਸਰਕਾਰੀ ਹੁਕਮਾਂ ਤਹਿਤ ਨਗਰ ਨਿਗਮ ਵੱਲੋਂ ਨਾਜਾਇਜ਼ ਉਸਾਰੀਆਂ ਕਰ ਰਹੇ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਨਗਰ ਨਿਗਮ ਵੱਲੋਂ ਅੱਜ ਕੁੱਲ ਪੰਜ ਨਜਾਇਜ਼ ਇਮਾਰਤਾਂ ਨੂੰ ਢਾਹ ਦਿੱਤਾ ਗਿਆ[ ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਹਰ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਢੰਗ ਨਾਲ ਬਣੀਆਂ ਇਮਾਰਤਾਂ ਨੂੰ ਢਾਹੁਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਕਈ ਵਾਰ ਨੋਟਿਸ ਦਿੱਤੇ ਜਾ ਚੁੱਕੇ ਹਨ।
ਅੰਮ੍ਰਿਤਸਰ ਵਿੱਚ ਨਾਜਾਇਜ਼ ਉਸਾਰੀਆਂ ਖਿਲਾਫ਼ ਕਾਰਵਾਈ - ਨਗਰ ਨਿਗਮ ਕਮਿਸ਼ਨਰ ਦੇ ਹੁਕਮਾਂ ਤੇ ਕਾਰਵਾਈ
ਅੰਮ੍ਰਿਤਸਰ ਵਿੱਚ ਨਗਰ ਨਿਗਮ ਨੇ ਕੁੱਲ ਪੰਜ ਨਜਾਇਜ਼ ਇਮਾਰਤਾਂ ਨੂੰ ਢਾਹ ਦਿੱਤਾ। ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਹਰ ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਢੰਗ ਨਾਲ ਬਣੀਆਂ ਇਮਾਰਤਾਂ ਨੂੰ ਢਾਹੁਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ।
ਬਿਲਡਿੰਗਾਂ ਦੇ ਮਾਲਕਾਂ ਨੇ ਨਹੀਂ ਦਿੱਤਾ ਧਿਆਨ:ਇਨ੍ਹਾਂ ਬਿਲਡਿੰਗਾਂ ਦੇ ਮਾਲਕਾਂ ਨੂੰ ਕਈ ਵਾਰ ਕਿਹਾ ਗਿਆ ਕਿ ਇਹ ਬਿਲਡਿੰਗ ਨਾਜਾਇਜ਼ ਹਨ ਪਰ ਲੋਕ ਬਿਨਾਂ ਨਕਸ਼ਾ ਪਾਸ ਕਰਵਾਏ ਅਤੇ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਇਮਾਰਤਾਂ ਬਣਾ ਰਹੇ ਹਨ[ ਉਹ ਕਾਨੂੰਨ ਦੀ ਪਾਲਣਾ ਨਹੀਂ ਕਰਦੇ, ਇਸ ਲਈ ਨਗਰ ਨਿਗਮ ਕਮਿਸ਼ਨਰ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਹੋਏ ਇਹ ਸਭ ਉਨ੍ਹਾਂ ਦੇ ਗੈਰ-ਕਾਨੂੰਨੀ ਇਮਾਰਤਾਂ ਨੂੰ ਅੱਜ ਢਾਹਿਆ ਜਾ ਰਿਹਾ ਹੈ।
ਨਕਸ਼ੇ ਪਾਸ ਕਰਵਾਉਣ ਦਾ ਕੰਮ ਪਹਿਲਾਂ ਨਾਲੋਂ ਆਸਾਨ: ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਅੰਮ੍ਰਿਤਸਰ ਵਿੱਚ ਪੰਜ ਅਜਿਹੀਆਂ ਇਮਾਰਤਾਂ ਨੂੰ ਢਾਹਿਆ ਜਾ ਰਿਹਾ ਹੈ[ ਜਿਸ ਨਾਲ ਨਕਸ਼ੇ ਪਾਸ ਕਰਵਾਉਣ ਅਤੇ ਸਰਕਾਰੀ ਦਸਤਾਵੇਜ਼ ਬਣਾਉਣ ਦਾ ਕੰਮ ਪਹਿਲਾਂ ਨਾਲੋਂ ਆਸਾਨ ਹੋ ਗਿਆ ਹੈ ਪਰ ਲੋਕ ਅਜੇ ਵੀ ਸਰਕਾਰੀ ਦਸਤਾਵੇਜ਼ ਪੂਰੇ ਨਹੀਂ ਕਰਦੇ। ਲੋਕਾਂ ਵੱਲੋਂ ਮਨਜ਼ੂਰੀ ਨਹੀਂ ਲਈ, ਜਿਸ ਤੋਂ ਬਾਅਦ ਉਹ ਆਪਣੀਆਂ ਇਮਾਰਤਾਂ ਨੂੰ ਢਾਹੁਣ ਲਈ ਮਜਬੂਰ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਇਮਾਰਤ ਬਣਾਉਣ ਤੋਂ ਪਹਿਲਾਂ ਇਸ ਦਾ ਨਕਸ਼ਾ ਪਾਸ ਕਰਵਾ ਕੇ ਹੀ ਇਮਾਰਤ ਦਾ ਨਿਰਮਾਣ ਕਰਵਾਉਣ।
TAGGED:
ਨਾਜਾਇਜ਼ ਉਸਾਰੀਆਂ