ਅੰਮ੍ਰਿਤਸਰ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਲੰਗਰ ਵਿੱਚ ਹੋਏ ਘਪਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਗਈ। ਹਾਲਾਂਕਿ ਸ਼੍ਰੋਮਣੀ ਵੱਲੋਂ ਪਹਿਲਾਂ ਹੀ 51 ਦੇ ਕਰੀਬ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ ਅਤੇ ਉਹਨਾਂ ਦੇ ਖ਼ਿਲਾਫ਼ ਹੁਣ ਇੱਕ ਸਬ ਕਮੇਟੀ ਵੀ ਬਣਾਈ ਗਈ ਹੈ, ਜੋ ਕਿ ਪੜਤਾਲ ਕਰੇਗੀ ਕਿ ਇਹਨਾਂ ਵੱਲੋਂ ਕਿਸ-ਕਿਸ ਜਗ੍ਹਾ ਦੇ ਉੱਤੇ ਹੋਰ ਘਪਲੇ ਕੀਤੇ ਗਏ ਹਨ। ਉਥੇ ਹੀ ਅੱਜ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਅਹਿਮ ਫੈਸਲੇ ਲਏ ਗਏ। ਪ੍ਰਧਾਨ ਧਾਮੀ ਕਿਹਾ ਕਿ ਇਕੱਤਰਤਾ ਵਿੱਚ ਅਹਿਮ ਫੈਸਲਿਆਂ ਵਿੱਚ ਯੂਸੀਸੀ ਦੇ ਵਿਰੋਧ ਵਿੱਚ ਮਤਾ ਪਾਸ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸਬ ਕਮੇਟੀ ਦੀ ਰਿਪੋਰਟ ਜਲਦ ਆਵੇਗੀ। ਮੀਟਿੰਗਾਂ ਕਰ ਕੇ ਵਿਚਾਰ ਹੋ ਰਹੀ ਹੈ।
ਵਿਰੋਧ ਮਗਰੋਂ ਹਰਜਿੰਦਰ ਧਾਮੀ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ :ਇਕੱਤਰਤਾ ਵਿਚ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਹੋਈ ਸੁੱਕੀਆਂ ਰੋਟੀਆਂ ਦੀ ਜੂਠ 'ਚ 1 ਕਰੋੜ ਦੀ ਹੇਰਾਫੇਰੀ ਸਬੰਧੀ ਵਿਰੋਧੀ ਧਿਰ ਨੇ ਪ੍ਰਧਾਨ ਨੂੰ ਘੇਰਿਆ, ਜਿਸ ਤੋਂ ਬਾਅਦ ਪ੍ਰਧਾਨ ਵਲੋਂ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜੋ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰੇਗੀ। ਇਹੀ ਕਮੇਟੀ 51 ਮੁਅੱਤਲ ਕੀਤੇ ਮੁਲਾਜ਼ਮ ਬਹਾਲ ਕਰਨ ਬਾਰੇ ਵੀ ਫੈਸਲਾ ਲਵੇਗੀ ਅਤੇ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਚੈਨਲ ਦੇ ਮਾਮਲੇ ਤੇ ਬੋਲਦੇ ਹੋਏ ਐਸਜੀਪੀਸੀ ਪ੍ਰਧਾਨ ਵਿੱਚ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਾਰੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਚਲਾਉਣ ਦੇ ਵੀ ਯਤਨ ਕਰ ਰਹੀ ਹੈ।