ਪੰਜਾਬ

punjab

ETV Bharat / state

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੁੱਕੇ ਅਹਿਮ ਮੁੱਦੇ!

ਪੁਨਰ ਸੁਰਜੀਤੀ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (All India Sikh Students Federation) ਸਰਕਾਰ ਤੋਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਨ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ (Financial assistance to farmers' families) ਦੇਣ ਦੀ ਮੰਗ ਕੀਤੀ ਹੈ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੁੱਕੇ ਅਹਿਮ ਮੁੱਦੇ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੁੱਕੇ ਅਹਿਮ ਮੁੱਦੇ

By

Published : Sep 12, 2021, 1:31 PM IST

ਅੰਮ੍ਰਿਤਸਰ: ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (All India Sikh Students Federation) ਸਰਕਾਰ ਤੋਂ ਅੰਮ੍ਰਿਤਸਰ ਸਾਹਿਬ (Amritsar Sahib) ਨੂੰ ਪਵਿੱਤਰ ਨਗਰੀ ਦਾ ਦਰਜਾ ਦੇਣ ਦੀ ਮੰਗ ਕਰਦੀ ਹੈ। ਪੁਨਰ ਸੁਰਜੀਤੀ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (All India Sikh Students Federation) ਸਰਕਾਰ ਤੋਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਨ ਅਤੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।

ਕਿ ਸਕੂਲ ਪੱਧਰ ਤੋਂ ਹੀ ਸਿੱਖ ਇਤਿਹਾਸ ਨੂੰ ਸਿਲੇਬਸ ਵਿਚ ਸ਼ਾਮਿਲ ਕੀਤਾ ਜਾਵੇ ਅਤੇ ਪੰਜਾਬ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਭਾਸ਼ਾ ਦੇ ਤੌਰ 'ਤੇ ਪੜ੍ਹਾਇਆ ਜਾਵੇ ਅਤੇ ਸਮੂਹ ਪੰਜਾਬ ਵਿੱਚ ਪੰਜਾਬੀ ਨੂੰ ਦਫ਼ਤਰੀ ਭਾਸ਼ਾ ਵੀ ਬਣਾਇਆ ਜਾਵੇ। ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (All India Sikh Students Federation) ਸਰਕਾਰ ਤੋਂ ਮੰਗ ਕਰਦੀ ਹੈ ਕਿ ਸਿੱਖ ਬੰਦਿਆਂ ਜਿਨ੍ਹਾਂ ਦੀਆਂ ਸਜਾਵਾਂ ਪੂਰੀਆਂ ਹੋ ਚੁੱਕੀਆਂ ਹਨ।

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਚੁੱਕੇ ਅਹਿਮ ਮੁੱਦੇ

ਉਨ੍ਹਾਂ ਨੂੰ ਫੋਰਨ ਰਿਹਾ ਕੀਤਾ ਜਾਵੇ। ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (All India Sikh Students Federation) ਸਰਕਾਰ ਤੋਂ ਮੰਗ ਕਰਦੀ ਹੈ ਕਿ ਬਹਿਬਲਕਲਾਂ ਕਾਂਡ (Behbal Kalan Kaand) ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਖ਼ਤ ਸਜਾਵਾਂ ਦਿੱਤੀਆਂ ਜਾਣ।

ਅੱਜ ਦੇ ਇਸ ਪੁਨਰ ਸੁਰਜੀਤੀ ਸਮਾਗਮ ਵਿੱਚ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (All India Sikh Students Federation) ਅਹਿਦ ਕਰਦੀ ਹੈ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੀ ਮੁੱਖਧਾਰਾ ਵਿੱਚ ਲਿਆਉਣ ਲਈ ਗੁਰਮਤਿ ਕੈਪਾਂ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਸ਼ੁੱਧ ਗੁਰਬਾਣੀ ਉਚਾਰਣ ਅਤੇ ਸਵੈ ਰੱਖਿਆ ਲਈ ਮਾਰਸ਼ਲ ਆਰਟਸ ਦੀ ਸਿੱਖਿਆ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:- ਅਸ਼ਵਨੀ ਸ਼ਰਮਾ ਦਾ ਕਿਸਾਨੀ ਅੰਦੋਲਨ 'ਤੇ ਵੱਡਾ ਇਲਜ਼ਾਮ!

ABOUT THE AUTHOR

...view details