ਅੰਮ੍ਰਿਤਸਰ:ਕੇਂਦਰੀ ਮੰਤਰੀ ਅਰਜਨ ਰਾਮ ਮੇਘਵਾਲ ਇਨ੍ਹੀਂ ਦਿਨੀਂ ਅੰਮ੍ਰਿਤਸਰ ਦੌਰੇ ’ਤੇ ਹਨ ਤੇ 2024 ਦੀਆਂ ਚੋਣਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜਿਸ ਦੇ ਚੱਲਦੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਅੰਮ੍ਰਿਤਸਰ ਵਿੱਚ ਕਈ ਇਤਿਹਾਸਿਕ ਅਸਥਾਨਾਂ ਦਾ ਵੀ ਦੌਰਾ ਕੀਤਾ ਗਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਆਪਣੇ ਅੰਦਰ ਕਈ ਇਤਿਹਾਸਕ ਇਮਾਰਤਾਂ ਸਮੇਟ ਕੇ ਬੈਠਾ ਹੈ ਇਨ੍ਹਾਂ ਨੂੰ ਬਚਾਉਣ ਦੀ ਲੋੜ ਹੈ ਜਿਸ ਦੇ ਚੱਲਦੇ ਉਨ੍ਹਾਂ ਨੇ ਇਨ੍ਹਾਂ ਸਾਰੀਆਂ ਥਾਂਵਾਂ ਦਾ ਦੌਰਾ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਇਤਿਹਾਸਿਕ ਥਾਵਾਂ ਨੂੰ ਬਚਾਉਣ ਲਈ ਭਾਜਪਾ ਯਤਨਸ਼ੀਲ ਹੈ। ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਮੈਂ ਖੁਦ ਮਹਿਸੂਸ ਕੀਤਾ ਹੈ ਕਿ ਅੰਮ੍ਰਿਤਸਰ ਅਤੇ ਪੂਰੇ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ। ਅੱਗੇ ਗੱਲਬਾਤ ਕਰਦਿਆਂ ਨੇ ਕਿਹਾ ਕਿ ਲਗਾਤਾਰ ਹੀ ਦੋ ਦਿਨ ਤੋਂ ਭਾਜਪਾ ਆਗੂਆਂ ਨਾਲ ਮੀਟਿੰਗ ਕਰ ਰਹੇ ਹਨ ਅਤੇ ਇਹ ਮਹਿਸੂਸ ਕਰ ਰਹੇ ਹਨ ਕਿ ਦੋ ਵਾਰ ਭਾਜਪਾ ਅੰਮ੍ਰਿਤਸਰ ਵਿੱਚੋਂ ਮੈਂਬਰ ਪਾਰਲੀਮੈਂਟ ਦੀ ਸੀਟ ਹਾਰ ਚੁੱਕੀ ਹੈ ਅਤੇ ਇਸ ਵਾਰ ਕੋਸ਼ਿਸ਼ ਰਹੇਗੀ ਕਿ 2024 ਵਿੱਚ ਅੰਮ੍ਰਿਤਸਰ ਤੋਂ ਭਾਜਪਾ ਵੱਡੀ ਲੀਡ ਨਾਲ ਜਿੱਤ ਕੇ ਸੰਸਦ ਵਿੱਚ ਪਹੁੰਚੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਈ ਕਾਂਗਰਸੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।