ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United) ਵੱਲੋਂ ਅੰਮ੍ਰਿਤਸਰ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਗੁਰਪ੍ਰੀਤ ਸਿੰਘ ਕਲਕੱਤਾ ਨੂੰ ਅੰਮ੍ਰਿਤਸਰ ਜ਼ਿਲ੍ਹੇ ਦਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਭਾਈ ਮੋਹਕਮ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਹੁਣ ਗੁਰਪ੍ਰੀਤ ਸਿੰਘ ਵੱਲੋਂ ਅੱਗੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਰਕਲਾਂ ਦੇ ਪ੍ਰਧਾਨ ਵੀ ਲਗਾਏ ਜਾਣਗੇ।
2022 'ਚ ਕਿਸਾਨੀ ਅਤੇ ਬਰਗਾੜੀ ਦਾ ਮੁੱਦਾ ਰਹੇਗਾ ਭਾਰੀ: ਭਾਈ ਮੋਹਕਮ ਸਿੰਘ
ਅੰਮ੍ਰਿਤਸਰ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ (Shiromani Akali Dal United) ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਅਤੇ ਗੁਰਪ੍ਰੀਤ ਸਿੰਘ ਕਲਕੱਤਾ ਨੂੰ ਅੰਮ੍ਰਿਤਸਰ ਜ਼ਿਲ੍ਹੇ ਦਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ।
ਮੋਹਕਮ ਸਿੰਘ ਨੇ ਕਿਹਾ ਕਿ ਨਾ ਤਾਂ ਭਾਜਪਾ ਦੀ ਪੰਜਾਬ ਵਿੱਚ ਸਰਕਾਰ ਬਣੀ ਹੈ ਅਤੇ ਨਾ ਹੀ ਉਨ੍ਹਾਂ ਨੇ ਬਰਗਾੜੀ ਦੇ ਮੁਲਜ਼ਮਾ ਨੂੰ ਸਜ਼ਾ ਦਿਵਾਉਣੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨ ਧਰਨੇ ਉਤੇ ਬੈਠੇ ਹੋਏ ਹਨ।ਉਨ੍ਹਾਂ ਕਿਹਾ ਕਿ ਜੋ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ ਉਹ ਜਾਇਜ਼ ਹੈ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਦਾਲਤ ਹੈ।
ਸੇਵਾ ਸਿੰਘ ਸੇਖਵਾਂ ਦੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਣ ਦੇ ਮੁੱਦੇ 'ਤੇ ਬੋਲੇ ਕਿ ਇਹ ਸੇਵਾ ਸਿੰਘ ਸੇਖਵਾਂ ਦਾ ਆਪਣਾ ਫ਼ੈਸਲਾ ਹੈ ਉਹ ਪਾਰਟੀ ਤੋਂ ਸਿਰਫ਼ ਇਸ ਕਰਕੇ ਨਾਰਾਜ਼ ਸੀ ਕਿ ਜਦੋਂ ਉਹ ਬੀਮਾਰ ਹੋਏ ਸਨ ਤਾਂ ਪਾਰਟੀ ਦੇ ਕਈ ਲੀਡਰ ਉਨ੍ਹਾਂ ਦਾ ਹਾਲ ਜਾਣਨ ਨਹੀਂ ਗਏ।