ਪੰਜਾਬ

punjab

ETV Bharat / state

ਅੰਮ੍ਰਿਤਸਰ ’ਚ ਵਿਧਾਇਕ ਸਣੇ ਪਰਿਵਾਰ ਦੇ 15 ਜੀਅ ਆਏ ਕੋਰੋਨਾ ਪੌਜ਼ੀਟਿਵ - ਅੰਮ੍ਰਿਤਸਰ ਦੀਆਂ ਮੁੱਖ ਖ਼ਬਰਾਂ

ਸ਼ਹਿਰ ਦੇ ਉਤਰੀ ਹਲਕੇ ਤੋਂ ਵਿਧਾਇਕ ਸੁਨੀਲ ਦੱਤੀ ਉਨ੍ਹਾਂ ਦੀ ਪਤਨੀ ਤੋ ਇਲਾਵਾ ਪਰਿਵਾਰ ਦੇ ਹੋਰ ਮੈਂਬਰ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ। ਇਸ ਸੰਬਧੀ ਸਿਵਲ ਸਰਜਨ ਚਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ, ਉਨ੍ਹਾਂ ਕਿਹਾ ਵਿਧਾਇਕ ਤੇ ਉਨ੍ਹਾਂ ਦੇ ਪਰਿਵਾਰ ਦੇ ਮੈਬਰਾਂ ਦਾ ਡਾਕਟਰੀ ਟੀਮਾਂ ਜਾਂਚ ਕਰ ਰਹੀਆਂ ਹਨ।

ਤਸਵੀਰ
ਤਸਵੀਰ

By

Published : Feb 20, 2021, 5:36 PM IST

ਅੰਮ੍ਰਿਤਸਰ: ਸ਼ਹਿਰ ਦੇ ਉਤਰੀ ਹਲਕੇ ਤੋਂ ਵਿਧਾਇਕ ਸੁਨੀਲ ਦੱਤੀ ਉਨ੍ਹਾਂ ਦੀ ਪਤਨੀ ਤੋ ਇਲਾਵਾ ਪਰਿਵਾਰ ਦੇ ਹੋਰ ਮੈਂਬਰ ਕੋਰੋਨਾ ਪੌਜ਼ਿਟਿਵ ਪਾਏ ਗਏ ਹਨ। ਇਸ ਸੰਬਧੀ ਸਿਵਲ ਸਰਜਨ ਚਰਨਜੀਤ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ, ਉਨ੍ਹਾਂ ਕਿਹਾ ਵਿਧਾਇਕ ਤੇ ਉਨ੍ਹਾਂ ਦੇ ਪਰਿਵਾਰ ਦੇ ਇਲਾਜ ਲਈ ਹਸਪਤਾਲ ਵਿੱਚ ਡਾਕਟਰੀ ਟੀਮਾਂ ਜਾਂਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਕੋਰੋਨਾ ਤੋਂ ਡਰਨ ਦੀ ਜਰੂਰਤ ਨਹੀਂ, ਬਸ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਾਈਡ ਲਾਈਨਜ਼ ਦੀਆਂ ਪਾਲਣਾ ਕਰਨ ਦੀ ਲੋੜ ਹੈ।

ਐੱਸਐੱਮਓ ਚਰਨਜੀਤ ਸਿੰਘ

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦੇ ਬੀਮਾ ਕਾਰਡ ਬਣਾਏ ਜਾ ਰਹੇ ਹਨ। ਸਿਵਲ ਹਸਪਤਾਲ ’ਚ ਸਰਕਾਰ ਦੀ ਤਰਫੋਂ ਇੱਕ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ ਜਿਸ ਵਿੱਚ ਲੋਕਾਂ ਦੇ ਅਯੁਸ਼ਮਾਨ ਕਾਰਡ ਬਣਾਏ ਜਾ ਰਹੇ ਹਨ।

ਇਸ ਮੌਕੇ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਸਿਹਤ ਵਿਭਾਗ ਵੱਲੋਂ 3 ਲੱਖ ਤੋਂ ਵੱਧ ਲੋਕਾਂ ਨੂੰ ਕਾਰਡ ਦਿੱਤੇ ਜਾ ਚੁੱਕੇ ਹਨ, ਜਿਸ ਤੋਂ ਲੋਕ ਇਲਾਜ ਵੀ ਕਰਵਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਰੋਨਾ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ, ਪਰ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

ABOUT THE AUTHOR

...view details