Sidhupur withdrew the protest call: ਬੀਕੇਯੂ ਏਕਤਾ ਸਿੱਧੂਪੁਰ ਨੇ ਧਰਨੇ ਦਾ ਸੱਦਾ ਲਿਆ ਵਾਪਿਸ, ਡੀਸੀ ਦੇ ਭਰੋਸੇ ਤੋਂ ਬਾਅਦ ਧਰਨਾ ਕੀਤਾ ਮੁਲਤਵੀ
ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦਾ ਜੋ ਐਲਾਨ ਬੀਤੇ ਦਿਨ ਕੀਤਾ ਸੀ, ਉਹ ਸਥਾਨਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨਾਲ ਹੋਈ ਵਿਸਥਾਰਤ ਗੱਲਬਾਤ ਤੋਂ ਬਾਅਦ ਵਾਪਿਸ ਲੈ ਲਿਆ ਹੈ। ਕਿਸਾਨ ਯੂਨੀਅਨ ਦੇ ਆਗੂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਆਏ ਅਤੇ ਲੰਮਾ ਸਮਾਂ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜੀ-20 ਸੰਮੇਲਨ ਅਤੇ ਬਜਟ ਸ਼ੈਸ਼ਨ ਦੇ ਚੱਲ ਰਹੇ ਰੁਝੇਵਿਆਂ ਦਾ ਹਵਾਲਾ ਦੇ ਕੇ ਕਿਹਾ ਕਿ ਉਕਤ ਸੈਸ਼ਨ ਤੋਂ ਬਾਅਦ ਤੁਹਾਡੀ ਗੱਲਬਾਤ ਮੁੱਖ ਮੰਤਰੀ ਪੰਜਾਬ ਨਾਲ ਕਰਵਾ ਦਿੱਤੀ ਜਾਵੇਗੀ, ਕਿਉਂਕਿ ਇਹ ਮਸਲੇ ਜ਼ਿਲ੍ਹਾ ਪੱਧਰ ਦਾ ਨਹੀਂ ਹੈ।
ਉਕਤ ਗੱਲਬਾਤ ਅਤੇ ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਆਪਣਾ 17 ਮਾਰਚ ਤੱਕ ਦੇ ਧਰਨੇ ਦਾ ਜੋ ਐਲਾਨ ਕੀਤਾ ਸੀ ਉਹ ਵਾਪਿਸ ਲੈ ਲਿਆ। ਕਿਸਾਨ ਆਗੂ ਨੇ ਕਿਹਾ ਕਿ ਡੀਸੀ ਸੂਦਨ ਨੇ ਐਸ ਡੀ ਐਮ ਅਜਨਾਲਾ ਨੂੰ ਚਾਰਜਸ਼ੀਟ ਕਰ ਉਨ੍ਹਾ ਨੂੰ ਉਨ੍ਹਾ ਦੇ ਅਹੁਦੇ ਤੋਂ ਉਤਾਰ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਸਾਡੀਆਂ ਕੁਝ ਮੰਗਾਂ ਡੀਸੀ ਵੱਲੋਂ ਮੰਨ ਲਈਆਂ ਗਈਆਂ ਹਨ ਤੇ ਬਾਕੀ ਦੀਆਂ ਮੰਗਾਂ ਜੇਕਰ ਨਾ ਮੰਨੀਆਂ ਗਈਆਂ ਤਾਂ ਉਹ ਇਸ ਦੇ ਲਈ ਰਣਨੀਤੀ ਤਿਆਰ ਕਰਨਗੇ।
ਮੁੱਖ ਮੰਤਰੀ ਨਾਲ ਮੀਟਿੰਗ:ਕਿਸਾਨਾਂ ਨੇ ਕਿਹਾ ਕਿ ਡੀਸੀ ਨੇ ਭਰੋਸਾ ਦਿਵਾਇਆ ਹੈ ਕਿ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਡੀਸੀ ਵੱਲੋਂ 25 ਤਰੀਕ ਤੱਕ ਦਾ ਭਰੋਸਾ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਜੇਕਰ 25 ਤਾਰੀਕ ਤੱਕ ਸਾਡੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਗਈ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਕਰਨ ਨੂੰ ਮਜਬੂਰ ਹੋਵਾਂਗਾ। ਉਨ੍ਹਾਂ ਕਿਹਾ ਕਿ ਇਹ ਧਰਨਾ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੀਆਂ ਮੰਗਾਂ ਨੂੰ ਲੈਕੇ ਲਗਾਇਆ ਜਾਣਾ ਸੀ ਜੋ ਅਸੀਂ ਮੁਲਤਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਟੇਟ ਲੈਵਲ ਤੋਂ ਸਾਡੀ ਜੱਥੇਬੰਦੀ ਨੂੰ ਕੋਈ ਸੁਨੇਹਾ ਆਉਂਦਾ ਹੈ ਤਾਂ ਅਸੀਂ ਧਰਨਾ ਲਗਾਉਣ ਲਈ ਮਜ਼ਬੂਰ ਹੋਵਾਂਗੇ।
ਧਰਨਾ ਮੁਲਤਵੀ: ਇਸ ਮੌਕੇ ਡੀਸੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਕਿਸਾਨ ਅਤੇ ਪੁਲਿਸ ਅਧਿਾਰੀਆਂ ਨਾਲ ਬੈਠਕੇ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਿਹੜੀਆ ਕੁੱਝ ਲੋਕਲ ਮੰਗਾਂ ਹਨ ਉਨ੍ਹਾਂ ਨੂੰ ਥੋੜ੍ਹੇ ਸਮੇਂ ਦੇ ਅੰਦਰ ਹੱਲ ਕਰ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਕੁੱਝ ਸਟੇਟ ਲੇਬਲ ਦੀਆਂ ਮੰਗਾ ਹਨ ਉਸ ਨੂੰ ਲੈਕੇ ਕਿਸਾਨਾਂ ਦੀ ਮੁੱਖ ਮੰਤਰੀ ਨਾਲ਼ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿਸਾਨਾਂ ਨੇ ਭਰੋਸੇ ਤੋਂ ਬਾਅਦ ਧਰਨਾ ਮੁਲਤਵੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ:Farmers Opposition to G-20 Summit: G-20 ਸੰਮੇਲਨ ਦੇ ਵਿਰੋਧ 'ਚ ਅੰਮ੍ਰਿਤਸਰ ਲਈ ਰਵਾਨਾ ਹੋਏ ਕਿਸਾਨ