ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਕਾਂਗਰਸੀ ਆਗੂ ਨੇ ਚਰਚ 'ਚ ਚਲਾਈਆਂ ਗੋਲੀਆਂ, ਇੱਕ ਦੀ ਮੌਤ, ਇੱਕ ਗੰਭੀਰ - congress

ਅੰਮ੍ਰਿਤਸਰ ਸ਼ਹਿਰ 'ਚ ਕੁੱਝ ਲੋਕਾਂ ਵੱਲੋਂ ਚਰਚ 'ਚ ਗੋਲੀਆਂ ਚਲਾ ਕੇ ਇੱਕ ਨੌਜਵਾਨ ਨੂੰ ਕਤਲ ਕੀਤੇ ਜਾਣ ਦੀ ਸੂਚਨਾ ਹੈ। ਹਮਲੇ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ।

ਅੰਮ੍ਰਿਤਸਰ 'ਚ ਕਾਂਗਰਸੀ ਆਗੂ ਨੇ ਚਰਚ 'ਚ ਚਲਾਈਆਂ ਗੋਲੀਆਂ, ਇੱਕ ਦੀ ਮੌਤ
ਅੰਮ੍ਰਿਤਸਰ 'ਚ ਕਾਂਗਰਸੀ ਆਗੂ ਨੇ ਚਰਚ 'ਚ ਚਲਾਈਆਂ ਗੋਲੀਆਂ, ਇੱਕ ਦੀ ਮੌਤ

By

Published : Oct 23, 2020, 10:18 PM IST

ਅੰਮ੍ਰਿਤਸਰ: ਸ਼ਹਿਰ ਦੇ ਗਿਲਵਾਲੀ ਗੇਟ ਸਥਿਤ ਚਰਚ 'ਚ ਕੁੱਝ ਲੋਕਾਂ ਵੱਲੋਂ ਦਿਨ-ਦਿਹਾੜੇ ਗੁੰਡਾਗਰਦੀ ਕਰਦੇ ਹੋਏ ਗੋਲੀਆਂ ਚਲਾ ਕੇ ਇੱਕ ਨੌਜਵਾਨ ਪ੍ਰਿੰਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ, ਜਦਕਿ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਮਲਾਵਰ ਕਾਂਗਰਸ ਪਾਰਟੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ।

ਮੌਕੇ 'ਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਹਮਲਾ ਸ਼ਹਿਰ ਦੇ ਕਾਂਗਰਸੀ ਆਗੂ ਰਣਦੀਪ ਸਿੰਘ ਗਿੱਲ ਨੇ ਆਪਣੇ ਭਰਾ ਬਲਰਾਮ ਗਿੱਲ ਅਤੇ ਹੋਰਾਂ ਨਾਲ ਮਿਲ ਕੇ ਕੀਤਾ ਹੈ।

ਅੰਮ੍ਰਿਤਸਰ 'ਚ ਕਾਂਗਰਸੀ ਆਗੂ ਨੇ ਚਰਚ 'ਚ ਚਲਾਈਆਂ ਗੋਲੀਆਂ, ਇੱਕ ਦੀ ਮੌਤ

ਉਨ੍ਹਾਂ ਦੱਸਿਆ ਕਿ ਪ੍ਰਿੰਸ ਤੇ ਮਨੋਜ ਆਪਣੇ ਦੋਸਤਾਂ ਨਾਲ ਬੈਠੇ ਹੋਏ ਸਨ। ਇਸ ਦੌਰਾਨ ਰਣਦੀਪ ਸਿੰਘ ਗਿੱਲ ਆਪਣੇ ਸਾਥੀਆਂ ਨਾਲ ਮੌਕੇ 'ਤੇ ਆਇਆ ਅਤੇ ਆਪਣਾ ਨਵਾਂ ਰਿਵਾਲਵਰ ਵਿਖਾਉਂਦੇ ਹੋਏ ਖੁੰਦਕ ਵਿੱਚ ਆ ਕੇ ਇਨ੍ਹਾਂ ਉਪਰ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਪ੍ਰਿੰਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਨੋਜ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਸ ਮੌਕੇ ਆਲ ਇੰਡੀਆ ਕ੍ਰਿਸ਼ਚਨ ਫ਼ਰੰਟ ਦੇ ਚੇਅਰਮੈਨ ਜਸਪਾਲ ਮਸੀਹ ਨੇ ਦੱਸਿਆ ਕਿ ਰਣਦੀਪ ਗਿੱਲ ਅਤੇ ਬਲਰਾਮ ਗਿੱਲ ਨੇ ਇਹ ਹਮਲਾ ਆਪਣੇ 7-8 ਵਿਅਕਤੀਆਂ ਨਾਲ ਮਿਲ ਕੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਣਦੀਪ ਗਿੱਲ ਨੇ ਇਹ ਹਮਲਾ ਕੋਰੋਨਾ ਮਹਾਂਮਾਰੀ ਦੌਰਾਨ ਚਰਚਾ ਖੋਲ੍ਹੇ ਜਾਣ ਨੂੰ ਲੈ ਕੇ ਪੁਰਾਣੀ ਰੰਜਿਸ਼ ਤਹਿਤ ਨੌਜਵਾਨਾਂ 'ਤੇ ਗੋਲੀਆਂ ਚਲਾਈਆਂ ਹਨ।

ਪੁਲਿਸ ਅਧਿਕਾਰੀ ਦੇ ਅਨੁਸਾਰ, ਰਣਦੀਪ ਗਿੱਲ ਅਤੇ ਉਸਦੇ ਭਰਾ ਬਲਰਾਮ ਗਿੱਲ 7-8 ਲੋਕਾਂ ਦੇ ਨਾਲ ਆਏ ਹਨ ਅਤੇ ਚਰਚ ਵਿੱਚ ਗੋਲੀਆਂ ਚਲਾਈਆਂ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਏਗੀ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details