ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿੱਚ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਪ੍ਰੈੱਸ ਵਾਰਤਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਇੱਕ ਚਿੱਠੀ ਵਾਇਰਲ ਬਾਰੇ ਜਾਣਕਾਰੀ ਦਿੱਤੀ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਦੋ ਦਿਨਾਂ ਤੋਂ ਸੋਸ਼ਲ ਮੀਡੀਆ ਦੇ ਉੱਤੇ ਇੱਕ ਚਿੱਠੀ ਵਾਇਰਲ ਹੋ ਰਹੀ ਹੈ। ਇਹ ਚਿੱਠੀ ਭਾਜਪਾ ਦੇ ਦਿੱਲੀ ਪ੍ਰਦੇਸ਼ ਇੱਕ ਆਗੂ ਨੇ ਆਪਣੇ ਲੈਟਰਪੈਡ ਉੱਤੇ ਲਿਖੀ ਹੈ। ਇਸ ਚਿੱਠੀ ਵਿੱਚ ਸਾਫ਼ ਤੌਰ ਉੱਤੇ ਲਿਖਿਆ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੇ ਵੱਲੋਂ ਹੋਣ ਵਾਲੇ ਟਰੈਕਟਰ ਮਾਰਚ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਉਸ ਵਿੱਚ ਕਿਸਾਨਾਂ ਨੂੰ ਦੇਸ਼ਧ੍ਰੋਹੀ ਤੱਕ ਕਿਹਾ ਗਿਆ ਹੈ।
ਅੰਮ੍ਰਿਤਸਰ 'ਚ ਕਿਸਾਨ ਆਗੂ ਸਿਰਸਾ ਨੇ ਦੱਸਿਆ ਵਾਇਰਲ ਚਿੱਠੀ ਦਾ ਸੱਚ ਇਸ ਚਿੱਠੀ ਵਿੱਚ ਲਿਖਿਆ ਹੈ ਕਿ ਅਗਰ ਕੋਈ ਕਿਸਾਨ ਸਰਕਾਰੀ ਸੰਪਤੀ ਨੂੰ ਜਿਵੇਂ ਮੋਬਾਇਲ ਟਾਵਰ ਦੁਕਾਨਾਂ ਜਾਂ ਭਾਜਪਾ ਦੇ ਦਫ਼ਤਰਾਂ ਨੂੰ ਕੋਈ ਨੁਕਸਾਨ ਪਹੁੰਚਾਉਂਦੇ ਹਨ ਤਾਂ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇ। ਇਸ ਦੇ ਬਾਅਦ ਭਾਜਪਾ ਦੇ ਕਿਸੇ ਵੀ ਆਗੂ ਉੱਤੇ ਕੋਈ ਵੀ ਮਾਮਲਾ ਦਰਜ ਨਹੀਂ ਹੋਵਗਾ।
ਇਸ ਉੱਤੇ ਬੋਲਦੇ ਹੋਏ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਭਾਜਪਾ ਹੁਣ ਆਪ ਦੇਸ਼-ਧ੍ਰੋਹ ਵਾਲਾ ਕੰਮ ਕਰ ਰਹੀ ਹੈ ਅਤੇ 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ ਪੂਰੀ ਤਰ੍ਹਾਂ ਸਫਲ ਹੋ ਕੇ ਰਹੇਗਾ ਅਤੇ ਜੋ ਇਹ ਚਿੱਠੀ ਭਾਜਪਾ ਆਗੂ ਵੱਲੋਂ ਵਾਇਰਲ ਕੀਤੀ ਜਾ ਰਹੀ ਹੈ ਆਪਣੇ ਲੈਟਰਪੈਡ ਤੇ ਲਿਖ ਕੇ ਇਸ ਦਾ ਜਵਾਬੀ 19 ਤਰੀਕ ਨੂੰ ਕੇਂਦਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਿਆ।