ਅੰਮ੍ਰਿਤਸਰ: ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਐੱਸਜੀਪੀਸੀ ਅਤੇ ਸੰਗਤ ਦੇ ਸਹਿਯੋਗ ਨਾਲ ਵੱਡੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਨਗਰੀ ਵਿਖੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 16 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ (Gurdwara Sri Ramsar Sahib) ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ।
Parkash Purab Sri Guru Granth Sahib Ji : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ, ਰਾਮਸਰ ਸਾਹਿਬ ਤੋਂ ਸੱਚਖੰਡ ਤੱਕ ਸਜੇਗਾ ਨਗਰ ਕੀਰਤਨ - Gurdwara Sri Ramsar Sahib
ਗੁਰੂ ਨਗਰੀ ਅੰਮ੍ਰਿਤਸਰ ਵਿੱਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਸਾਰੇ ਸਮਾਗਮਾਂ ਸਬੰਧੀ ਚਾਨਣਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਪਾਇਆ ਹੈ।
Published : Sep 16, 2023, 6:53 AM IST
ਮੰਜੀ ਸਾਹਿਬ ਵਿਖੇ ਦੀਵਾਨ ਸਜਣਗੇ:ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਦੀਵਾਨ ਸਜਣਗੇ ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤ ਨੂੰ ਗੁਰਬਾਣੀ ਅਤੇ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਅਤੇ ਖੂਬਸੂਰਤ ਦੀਪਮਾਲਾ ਵੀ ਸੰਗਤ ਲਈ ਵਿਸ਼ੇਸ਼ ਤੌਰ ’ਤੇ ਖਿੱਚ ਦਾ ਕੇਂਦਰ ਹੈ।
- BJP Leader Jakhar's Statement : ਸਰਕਾਰ ਦੇ ਫੋਕਲ ਪੁਆਇੰਟਾਂ 'ਤੇ ਪੁਲਿਸ ਚੌਕੀਆਂ ਦੇ ਐਲਾਨ ਤੋਂ ਬਾਅਦ ਬੀਜੇਪੀ ਪੰਜਾਬ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ
- Sukhbir Singh Badal In Moga : ਸੁਖਬੀਰ ਬਾਦਲ ਬੋਲੇ, ਕੋਈ ਵੀ ਗੱਠਜੋੜ ਬਣਾ ਲਵੇ, ਅਸੀਂ ਟਾਕਰੇ ਲਈ ਤਿਆਰ, ਬਾਘਾ ਪੁਰਾਣਾ ਕੀਤੀ ਵਰਕਰਾਂ ਨਾਲ ਮੀਟਿੰਗ
- Supreme Court: ਵਕੀਲ ਨੇ ਸੁਪਰੀਮ ਕੋਰਟ ਨੂੰ ਸੰਵਿਧਾਨਕ ਬੈਂਚ ਦੇ ਕੇਸਾਂ ਦੀ ਬਜਾਏ ਆਮ ਕੇਸਾਂ ਦੀ ਸੁਣਵਾਈ ਕਰਨ ਲਈ ਕਿਹਾ, CJI ਨੇ ਲਗਾਈ ਫਟਕਾਰ
ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ: ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਨੇ ਅੱਗੇ ਦੱਸਿਆ ਕਿ ਨਗਰ ਕੀਰਤਨ ਸਵੇਰੇ 7 ਵਜੇ ਤੋਂ ਗੁਰਦੁਆਰੀ ਸ੍ਰੀ ਰਾਮਸਰ ਤੋਂ ਆਰੰਭ ਹੋਕੇ ਆਪਣੇ ਵੱਖ-ਵੱਖ ਪੜਾਅ ਤੈਅ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਇਸ ਮੌਕੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰੇਗੀ ਅਤੇ ਇਸ ਦੌਰਾਨ ਸੰਗਤ ਦੀ ਸਹੂਲਤ ਲਈ ਵੀ ਵਿਸ਼ੇਸ਼ ਪ੍ਰਬੰਧ ਪੈਰ-ਪੈਰ ਉੱਤੇ ਕੀਤੇ ਗਏ ਹਨ। ਦੂਜੇ ਪਾਸੇ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਵਿਸ਼ੇਸ਼ ਪ੍ਰਬੰਧ ਕੀਤੇ ਹਨ।