ਅੰਮ੍ਰਿਤਸਰ: ਦਿਹਾਤੀ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਣੇ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮੁਲਜ਼ਮਾਂ ਉੱਤੇ ਮੁੱਕਦਮੇ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਕੰਬੋਅ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਡੀਐਸਪੀ ਹੈੱਡਕੁਆਰਟਰ ਬਲਦੇਵ ਸਿੰਘ ਅਤੇ ਐਸਐਚਓ ਕੰਬੋਅ ਇੰਸਪੈਕਟਰ ਯਾਦਵਿੰਦਰ ਸਿੰਘ ਦੀ ਅਗਵਾਈ ਵਿੱਚ ਗੁਪਤ ਸੂਚਨਾ ਦੇ ਅਧਾਰ 'ਤੇ ਇਹ ਕਾਰਵਾਈ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਅੱਡਾ ਨਸ਼ਿਹਰਾ ਕਲਾਂ ਤੋਂ ਕਥਿਤ ਦੋਸ਼ੀ ਜਸ਼ਨਪ੍ਰੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਪ੍ਰੀਤ ਨਗਰ ਕਲੋਨੀ ਨੰਗਲੀ ਭੱਠਾ ਨੂੰ ਪੰਜ ਗ੍ਰਾਮ ਹੈਰਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਅਧਾਰ 'ਤੇ ਕਥਿਤ ਦੋਸ਼ੀ ਖਿਲਾਫ ਐਨਡੀਪੀਐਸ ਐਕਟ ਤਹਿਤ ਮੁੱਕਦਮਾ ਨੂੰ. 62 ਦਰਜ ਰਜਿਸਟਰ ਕਰਕੇ ਕਥਿਤ ਦੋਸ਼ੀ ਕੋਲੋ ਪੁੱਛਗਿਛ ਕੀਤੀ ਜਾ ਰਹੀ ਹੈ।