ਅੰਮ੍ਰਿਤਸਰ : ਸ਼ਹਿਰ 'ਚ ਸਥਿਤ ਰੇਲਵੇ ਕਾਲੋਨੀ ਵਿੱਚ ਇੱਕ ਵਿਆਹੇ ਜੋੜੇ ਵਿਚਾਲੇ ਆਪਸੀ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਸਹੁਰੇ ਪਰਿਵਾਰ ਵੱਲੋਂ ਪੀੜਤ ਵਿਅਕਤੀ ਨਾਲ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਹੁਰੇ ਪਰਿਵਾਰ ਨੇ ਜਵਾਈ ਨਾਲ ਕੀਤੀ ਕੁੱਟਮਾਰ
ਅੰਮ੍ਰਿਤਸਰ ਵਿੱਚ ਇੱਕ ਸਹੁਰੇ ਪਰਿਵਾਰ ਵੱਲੋਂ ਜਵਾਈ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਅਕਤੀ ਨੇ ਆਪਣੇ ਸਹੁਰੇ ਪਰਿਵਾਰ ਉੱਤੇ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ ਅਤੇ ਉਸ ਦੇ ਸਹੁਰੇ ਪਰਿਵਾਰ ਨੇ ਪੀੜਤ ਵਿਅਕਤੀ ਉੱਤੇ ਬੇਟੀ ਨਾਲ ਕੁੱਟਮਾਰ ਕਰਨ 'ਤੇ ਉਸ ਨੂੰ ਪਰੇਸ਼ਾਨ ਕੀਤਾ ਜਾਣ ਦਾ ਦੋਸ਼ ਲਗਾਇਆ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਦਾ ਆਪਣੀ ਪਤਨੀ ਨਾਲ ਮਾਮੂਲੀ ਜਿਹਾ ਝਗੜਾ ਹੋਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਪੀੜਤ ਵਿਅਕਤੀ ਸਿਕੰਦਰ ਨੇ ਪੁਲਿਸ ਨੂੰ ਬਿਆਨ ਦਿੰਦੇ ਹੋਏ ਦੱਸਿਆ ਕਿ ਉਹ ਰੇਲਵੇ ਕਾਲੋਨੀ ਦਾ ਵਸਨੀਕ ਹੈ। ਸਿੰਕਦਰ ਨੇ ਦੱਸਿਆ ਕਿ ਉਸ ਦਾ ਉਸਦੀ ਪਤਨੀ ਨਾਲ ਮਾਮੂਲੀ ਝਗੜਾ ਹੋ ਗਿਆ ਸੀ। ਗੁੱਸੇ ਵਿੱਚ ਉਸ ਦੀ ਪਤਨੀ ਨੇ ਆਪਣੇ ਪੇਕੇ ਘਰ ਫੋਨ ਕਰਕੇ ਕਹਿ ਦਿੱਤਾ ਕਿ ਸਿਕੰਦਰ ਉਸ ਨਾਲ ਰੋਜ਼ ਝਗੜਾ ਕਰਦਾ ਹੈ। ਅਗਲੇ ਦਿਨ ਜਦ ਉਹ ਸਵੇਰੇ ਸੈਰ ਲਈ ਘਰੋਂ ਨਿਕਲਿਆ ਤਾਂ ਰਸਤੇ ਵਿੱਚ ਉਸ ਦੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਮਿਲੇ ਅਤੇ ਉਨ੍ਹਾਂ ਨੇ ਉਸ ਉੱਤੇ ਦਾਤਰ ਨਾਲ ਹਮਲਾ ਕੀਤੀ ,ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੇ ਪੁਲਿਸ ਚੌਕੀ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਸਿਕੰਦਰ ਦੀ ਪਤਨੀ ਦਾ ਪਰਿਵਾਰ ਵੀ ਸਿਕੰਦਰ ਉੱਤੇ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੜਕੀ ਦੇ ਪਰਿਵਾਰ ਨੇ ਕੁਝ ਦਿਨ ਪਹਿਲਾਂ ਹੀ ਸਿਕੰਦਰ ਦੇ ਵਿਰੁੱਧ ਸ਼ਿਕਾਇਤ ਦਰਜ ਕੀਤੀ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਦੋਹਾਂ ਧਿਰਾਂ ਪਾਸਿਓ ਜਾਂਚ ਕਰਨਗੇ ਅਤੇ ਮਾਮਲੇ 'ਚ ਦੋਸ਼ੀ ਪਾਏ ਜਾਣ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।