ਅਜਨਾਲਾ: ਇਕ ਪਾਸੇ ਜਿੱਥੇ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀ ਲੋਕਾਂ ਵੱਲੋਂ ਵਾਤਾਵਰਣ ਅਤੇ ਰੁੱਖਾਂ ਦੀ ਸਾਂਭ ਸੰਭਾਲ ਕੀਤੀ ਜਾ ਰਹੀ ਹੈ ਤਾਂ ਦੂਜੇ ਪਾਸੇ ਇਸ ਤਰ੍ਹਾਂ ਦੇ ਲੋਕਾਂ ਵੱਲੋਂ ਵਾਤਾਵਰਣ ਨੂੰ ਖਰਾਬ ਕੀਤਾ ਜਾ ਰਿਹਾ ਹੈ। ਪਿੰਡ ਨੰਗਲ ਅੰਬ ਚ ਕੁੱਝ ਲੋਕਾਂ ਨੇ ਆਪਣੇ ਨਿੱਜੀ ਫਾਇਦੇ ਲਈ ਰਾਤੋਂ ਰਾਤ ਰੁੱਖਾਂ ਦੀ ਕਟਾਈ ਕਰ ਦਿੱਤੀ। ਇਸ ਦੌਰਾਨ ਲੋਕਾਂ ਨੇ ਰੁੱਖਾਂ ਤੇ ਚਿੜੀਆਂ ਵੱਲੋਂ ਬਣਾਏ ਆਲ੍ਹਣਿਆਂ ਦੀ ਵੀ ਪਰਵਾਹ ਨਹੀਂ ਕੀਤੀ।
ਨਿੱਜੀ ਫਾਇਦੇ ਲਈ ਕੀਤੀ ਗਈ ਰੁੱਖਾਂ ਦੀ ਕਟਾਈ
ਮਿਲੀ ਜਾਣਕਾਰੀ ਮੁਤਾਬਿਕ 550 ਸਾਲ ਅਤੇ ਵਾਤਾਵਰਣ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਰੁੱਖ ਲਗਾਏ ਗਏ ਸੀ ਪਰ ਕੁਝ ਲੋਕਾਂ ਨੇ ਆਪਣੇ ਨਿੱਜੀ ਫਾਇਦੇ ਨੂੰ ਦੇਖਦੇ ਹੋਏ ਇਨ੍ਹਾਂ ਦਰਖਤਾਂ ਦੀ ਕਟਾਈ ਕਰ ਦਿੱਤੀ। ਇਨ੍ਹਾਂ ਹੀ ਨਹੀਂ ਇਨ੍ਹਾਂ ਦਰੱਖਤਾਂ ਤੇ ਬਣੇ ਹੋਏ ਆਲ੍ਹਣਿਆਂ ਦੀ ਵੀ ਪਰਵਾਹ ਨਹੀਂ ਕੀਤੀ ਗਈ।
ਇਹ ਵੀ ਪੜੋ: ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਮੁਹਿੰਮ ਜਾਰੀ
ਕੁਦਰਤ ਨਾਲ ਕੀਤਾ ਗਿਆ ਖਿਲਵਾੜ
ਇਸ ਮਾਮਲੇ ’ਤੇ ਵਾਤਾਵਰਣ ਪ੍ਰੇਮੀਆਂ ਨੇ ਦੱਸਿਆ ਕਿ ਇਸ ਕੰਮ ਨਾਲ ਲੋਕਾਂ ਨੇ ਕੁਦਰਤ ਨਾਲ ਖਿਲਵਾੜ ਕੀਤਾ ਗਿਆ ਹੈ। ਇਸ ਨਾਲ ਪੰਛੀਆਂ ਦੇ ਆਲ੍ਹਣੇ ਵੀ ਢਾਹੇ ਗਏ ਹਨ ਜੋ ਕੀ ਬਹੁਤ ਹੀ ਗਲਤ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਵਿਭਾਗ ਜਲਦ ਤੋਂ ਜਲਦ ਰੁੱਖ ਵੱਢਣ ਵਾਲਿਆਂ ’ਤੇ ਕਾਰਵਾਈ ਕਰ ਇਨ੍ਹਾਂ ਨੂੰ ਕਾਬੂ ਕਰੇ।
ਆਲ੍ਹਣੇ ਢਾਹੁਣ ਵਾਲਿਆਂ ਨੂੰ ਨਹੀਂ ਜਾਵੇਗਾ ਬਖਸ਼ਿਆ
ਇਸ ਮੌਕੇ ਰੇਂਜ ਅਫ਼ਸਰ ਹਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਿੰਡ ਨੰਗਲ ਅੰਬ ਵਿੱਚੋਂ ਦਰੱਖਤ ਵੱਢੇ ਜਾਣ ਦੀ ਸੂਚਨਾ ਮਿਲੀ ਸੀ ਜਿਸ ਦੇ ਸਬੰਧ ਵਿੱਚ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਛੀਆਂ ਦੇ ਆਲ੍ਹਣੇ ਢਾਹੁਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ’ਤੇ ਮਾਮਲਾ ਦਰਜ ਕੀਤਾ ਜਾਵੇਗਾ।