ਅੰਮ੍ਰਿਤਸਰ:ਵਿਧਾਇਕ ਬਿਕਰਮ ਮਜੀਠੀਆ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਉਹ ਉਨ੍ਹਾਂ ਤੋਂ ਖ਼ਫਾ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਤਿਹਾਸ ਗਵਾਹ ਰਿਹਾ ਹੈ ਜੋ ਨਗਰ ਨਿਗਮ ਦੀਆਂ ਚੋਣਾਂ ਚ ਵਿਰੋਧੀ ਧਿਰ ਬਣ ਕੇ ਆਉਂਦਾ ਹੈ ਪੰਜਾਬ ਤੇ ਉਹੀ ਰਾਜ ਕਰਦਾ ਹੈ।
ਪੰਜਾਬ ’ਚ ਵਿਰੋਧੀ ਧਿਰ ਹੀ ਕਰਦਾ ਹੈ ਰਾਜ- ਮਜੀਠੀਆ - ਮਜੀਠੀਆ
ਵਿਧਾਇਕ ਬਿਕਰਮ ਮਜੀਠੀਆ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਿਆ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਉਹ ਉਨ੍ਹਾਂ ਤੋਂ ਖ਼ਫਾ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਤਿਹਾਸ ਗਵਾਹ ਰਿਹਾ ਹੈ ਜੋ ਨਗਰ ਨਿਗਮ ਦੀਆਂ ਚੋਣਾਂ ਚ ਵਿਰੋਧੀ ਧਿਰ ਬਣ ਕੇ ਆਉਂਦਾ ਹੈ ਪੰਜਾਬ ਤੇ ਉਹੀ ਰਾਜ ਕਰਦਾ ਹੈ।
ਮਜੀਠੀਆ ਨੇ ਡੀਜੀਪੀ ਦਿਨਕਰ ਗੁਪਤਾ ਤੇ ਵਿੰਨੀ ਮਹਾਜਨ ਦਾ ਕੀਤਾ ਧੰਨਵਾਦ
ਬਿਕਰਮ ਮਜੀਠੀਆ ਨੇ ਵੋਟਰਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਹਾਸੋਹੀਣੀ ਤਰੀਕੇ ਨਾਲ ਡੀਜੀਪੀ ਦਿਨਕਰ ਗੁਪਤਾ ਅਤੇ ਵਿੰਨੀ ਮਹਾਜਨ ਦਾ ਵੀ ਧੰਨਵਾਦ ਕੀਤਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਜਿੱਤ ਅਕਾਲੀ ਦਲ ਦੀ ਹੋਈ ਹੈ ਉਹ ਉਨ੍ਹਾਂ ਦੀ ਜਿੱਤ ਨਹੀਂ ਸਗੋਂ ਲੋਕਾਂ ਦੀ ਜਿੱਤ ਹੈ। ਲੋਕਾਂ ਨੇ ਉਨ੍ਹਾਂ ਤੇ ਭਰੋਸਾ ਜਤਾਇਆ ਹੈ। ਸੂਬਾ ਸਰਕਾਰ ਤੇ ਕੇਂਦਰ ਸਰਕਾਰ ਲੋਕਾਂ ਨਾਲ ਧੋਖਾ ਕਰ ਰਹੀ ਹੈ। ਜਿਸ ਤੇ ਉਨ੍ਹਾਂ ਨੇ ਕਿਹਾ ਕਿ ਸਮ੍ਰਿਤੀ ਇਰਾਨੀ ਨੂੰ ਇਕ ਵਾਰ ਫਿਰ ਤੋਂ ਜੋਰਦਾਰ ਪ੍ਰਦਰਸ਼ਨ ਕੇਂਦਰ ਸਰਕਾਰ ਖਿਲਾਫ ਕਰਨਾ ਚਾਹੀਦਾ ਹੈ।