ਅੰਮ੍ਰਿਤਸਰ: ਸਾਲ 2016 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ ਹੈ।
328 ਸਰੂਪਾਂ ਦੇ ਮਾਮਲੇ 'ਚ ਨਵੀਂ ਅੰਤ੍ਰਿਗ ਕਮੇਟੀ ਨੇ ਸਿੱਖ ਕੌਮ ਤੋਂ ਮੰਗੀ ਮੁਆਫ਼ੀ
ਸਾਲ 2016 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਅੰਤ੍ਰਿਗ ਕਮੇਟੀ ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਪੁਰਾਣੀ ਅੰਤ੍ਰਿਗ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਅਗਨ ਭੇਂਟ ਮਾਮਲੇ ਵਿੱਚ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅੰਤ੍ਰਿਗ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ।
ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਲ 2016 ਵਿੱਚ ਅਗਨ ਭੇਂਟ ਹੋਏ ਸਰੂਪਾਂ ਬਾਰੇ ਉਨ੍ਹਾਂ ਦੇ ਮਨ 'ਤੇ ਬੋਝ ਹੈ, ਇਸ ਲਈ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਹਨ। ਇਸ ਲਈ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਮੂਹ ਸਿੱਖ ਕੌਮ ਤੋਂ ਮੁਆਫੀ ਮੰਗਦੇ ਹਨ।