ਅੰਮ੍ਰਿਤਸਰ: ਬੀਤੇ ਦਿਨੀਂ ਮਹਿਤਾ ਥਾਣੇ 'ਚ ਤਾਇਨਾਤ ਸਬ ਇੰਸਪੈਕਟਰ ਸੰਦੀਪ ਕੌਰ ਤੋਂ ਦੁਖੀ ਬਟਾਲਾ ਰੋਡ ਸਥਿਤ ਇੱਕ ਹੋਟਲ 'ਚ ਗਹਿਣੇ ਕਾਰੋਬਾਰੀ ਵਿਕਰਮਜੀਤ ਸਿੰਘ ਨੇ ਜ਼ਹਿਰ ਖਾ ਕੇ ਆਤਮਹੱਤਿਆ ਕਰ ਲਈ ਸੀ। ਜਿਸ ਤੋਂ ਬਾਅਦ ਵਿਕਰਮਜੀਤ ਸਿੰਘ ਦੀ ਪਤਨੀ ਨੇ ਵੀ ਖੁਦਕੁਸ਼ੀ ਕਰ ਲਈ ਸੀ। ਇਸ ਸੰਬਧੀ ਇਨਸਾਫ਼ ਲੈਣ ਲਈ ਮੰਗਲਵਾਰ ਨੂੰ ਉਨ੍ਹਾਂ ਦੀ ਬੇਟੀ ਤਨੁਪਰੀਤ ਕੌਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਕੋਲ ਪਹੁੰਚੀ। ਜਿੱਥੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਪੂਰੀ ਗੱਲਬਾਤ ਸੁਣ ਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਸਬ-ਇੰਸਪੈਕਟਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਜੋੜੇ ਦੀ ਧੀ ਪਹੁੰਚੀ ਕਮਿਸ਼ਨਰ ਕੋਲ - ਖੁਦਕੁਸ਼ੀ
ਬੀਤੇ ਦਿਨੀਂ ਸਬ ਇੰਸਪੈਕਟਰ ਸੰਦੀਪ ਕੌਰ ਤੋਂ ਦੁਖੀ ਹੋ ਕੇ ਵਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਵੱਲੋਂ ਕੀਤੀ ਗਈ ਖੁਦਕੁਸ਼ੀ ਮਾਮਲੇ ਵਿੱਚ ਮੰਗਲਵਾਰ ਨੂੰ ਮ੍ਰਿਤਕਾਂ ਦੀ ਧੀ ਇਨਸਾਫ਼ ਲੈਣ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਕੋਲ ਪਹੁੰਚੀ।
ਇਸ ਮੌਕੇ ਪੀੜਤ ਤਨੁਪਰੀਤ ਨੇ ਕਿਹਾ ਕਿ ਕਮਿਸ਼ਨਰ ਵੱਲੋਂ ਉਨ੍ਹਾਂ ਦੀ ਸਾਰੀ ਗੱਲਬਾਤ ਸੁਣ ਕੇ ਦੋਸ਼ੀਆਂ ਖਿਲਾਫ਼ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਤਨੁਪਰੀਤ ਨੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਜਿਸ ਸਬ ਇੰਸਪੈਕਟਰ ਸੰਦੀਪ ਕੌਰ ਦੇ ਕਾਰਨ ਉਸ ਦੇ ਮਾਤਾ-ਪਿਤਾ ਵੱਲੋਂ ਆਤਮਹੱਤਿਆ ਕੀਤੀ ਗਈ ਹੈ। ਉਸ ਨੂੰ ਫਾਂਸੀ ਦੀ ਸਜ਼ਾ ਮਿਲੇ।
ਇਸ ਸਾਰੇ ਘਟਨਾਕ੍ਰਮ ਸੰਬਧੀ ਗਲਬਾਤ ਕਰਦਿਆਂ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਬ ਇੰਸਪੈਕਟਰ ਸੰਦੀਪ ਕੌਰ ਸਮੇਤ ਦੋ ਹੋਰ ਦੋਸ਼ੀਆਂ ਨੂੰ ਨਾਮਜ਼ਦ ਕਰ ਲਿਆ ਹੈ। ਉਨ੍ਹਾਂ ਦੱਸਿਆ ਏਡੀਸੀ ਦੀ ਨਿਗਰਾਨੀ ਹੇਠ ਜਾਂਚ ਟੀਮ ਗਠਨ ਕਰ ਦਿੱਤੀ ਹੈ। ਜਿਸ ਵਿੱਚ ਜਲਦ-ਜਲਦ ਤੋਂ ਦੋਸ਼ੀਆਂ ਗ੍ਰਿਫਤਾਰ ਕਰਕੇ ਜਾਂਚ ਨੂੰ ਮੁਕੰਮਲ ਕੀਤਾ ਜਾਵੇਗਾ।