ਪੰਜਾਬ

punjab

ETV Bharat / state

ਨੌਕਰੀ ਦਿਵਾਉਣ ਦੇ ਨਾਂਅ ਉੱਤੇ ਲੱਖਾਂ ਰੁਪਏ ਦੀ ਠੱਗੀ, ਮੁਲਜ਼ਮ ਠੱਗ ਗ੍ਰਿਫ਼ਤਾਰ - ਪੰਜਾਬ ਨਿਊਜ਼

ਅੰਮ੍ਰਿਤਸਰ ਵਿੱਚ ਲੋਕਾਂ ਨੂੰ ਪੁਲਿਸ ਜਾਂ ਰੇਲਵੇ ਵਿਭਾਗ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਪੁਲਿਸ ਨੇ ਠੱਗੀ ਮਾਰਨ ਵਾਲੇ ਸ਼ਖ਼ਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

In the name of getting a job in Amritsar, people were cheated of lakhs of rupees
ਨੌਕਰੀ ਦਿਵਾਉਣ ਦੇ ਨਾਂਅ ਉੱਤੇ ਲੱਖਾਂ ਰੁਪਏ ਦੀ ਠੱਗੀ, ਮੁਲਜ਼ਮ ਠੱਗ ਗ੍ਰਿਫ਼ਤਾਰ

By

Published : May 30, 2023, 1:21 PM IST

ਪੁਲਿਸ ਨੇ ਠੱਗ ਨੂੰ ਗ੍ਰਿਫ਼ਤਾਰ ਕੀਤਾ

ਅੰਮ੍ਰਿਤਸਰ: ਅਕਸਰ ਹੀ ਭੋਲੇ-ਭਾਲੇ ਲੋਕਾਂ ਨੂੰ ਕੁਝ ਲੋਕ ਆਪਣੇ ਜਾਲ ਵਿੱਚ ਫਸਾ ਕੇ ਉਨ੍ਹਾਂ ਨੂੰ ਪੁਲਿਸ ਜਾਂ ਰੇਲਵੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖ ਰੁਪਏ ਦੀ ਠੱਗੀ ਮਾਰਦੇ ਹਨ। ਅਜਿਹਾ ਹੀ ਮਾਮਲਾ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਵਿੱਚ ਦੇਖਣ ਨੂੰ ਮਿਲਿਆ ਹੈ। ਇੱਕ ਵਿਅਕਤੀ ਨੇ ਖ਼ੁਦ ਨੂੰ CBI ਇੰਸਪੈਕਟਰ ਦੱਸ ਕੇ ਕੁਝ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਲਿਆ। ਇਸ ਤੋਂ ਬਾਅਦ ਲੋਕਾਂ ਨੂੰ ਪੁਲਿਸ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 38 ਲੱਖ ਰੁਪਏ ਦੀ ਠੱਗੀ ਮਾਰੀ।

ਮੁਲਜ਼ਮ PO ਕਰਾਰ ਸੀ:ਪੀੜਤਾਂ ਦਾ ਕਹਿਣਾ ਹੈ ਕਿ ਪੈਸੇ ਲੈਣ ਤੋਂ ਬਾਅਦ ਨਾ ਤਾਂ ਮੁਲਜ਼ਮ ਨੇ ਪੈਸੇ ਵਾਪਸ ਕੀਤੇ ਨਾ ਹੀ ਉਨ੍ਹਾਂ ਨੂੰ ਪੁਲਿਸ ਵਿੱਚ ਨੌਕਰੀ ਦਿਵਾਈ। ਜਿਸ ਤੋਂ ਬਾਅਦ ਲਗਾਤਾਰ ਹੀ ਪੀੜਤ ਪਰਿਵਾਰਾਂ ਵੱਲੋਂ ਇਸ ਸ਼ਾਤਿਰ ਠੱਗ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਸ ਸ਼ਾਤਿਰ ਠੱਗ ਵੱਲੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਸੀ। ਇਸ ਤੋਂ ਬਅਦ ਪੱਟੀ ਸਦਰ ਥਾਣੇ ਵਿੱਚ ਵੀ ਇਸ ਸ਼ਾਤਿਰ ਠੱਗ ਦੇ ਖਿਲਾਫ ਮਾਮਲਾ ਦਰਜ ਹੋਇਆ ਸੀ ਅਤੇ ਪੱਟੀ ਠਾਣੇ ਤੋਂ ਇਹ ਮੁਲਜ਼ਮ PO ਕਰਾਰ ਸੀ।

ਮੁਲਜ਼ਮ ਗ੍ਰਿਫ਼ਤਾਰ: ਪਿਛਲੇ ਦਿਨੀ ਠੱਗ ਨੇ ਅੰਮ੍ਰਿਤਸਰ ਦੇ ਮੋਹਕਮਪੁਰ ਇਲਾਕੇ ਵਿੱਚ ਰਹਿਣ ਦੀ ਖਬਰ ਪੀੜਤ ਪਰਿਵਾਰਾਂ ਨੂੰ ਲੱਗੀ ਤਾਂ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਠੱਗ ਨੂੰ ਮੂਹਕਮਪੁਰਾ ਇਲਾਕੇ ਵਿੱਚੋਂ ਗ੍ਰਿਫ਼ਤਾਰ ਕਰ ਕੇ ਪੱਟੀ ਲਿਜਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਪੀੜਤ ਪਰਿਵਾਰਾਂ ਨੇ ਦੱਸਿਆ ਕਿ ਮੁਲਜ਼ਮ ਠੱਗ ਵੱਲੋਂ ਉਨ੍ਹਾਂ ਨੂੰ ਪੁਲਿਸ ਦੇ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੈਸਿਆਂ ਦੀ ਠੱਗੀ ਮਾਰੀ ਗਈ ਸੀ ਅਤੇ ਕੁੱਲ ਪੰਜ ਲੋਕਾਂ ਦੇ ਨਾਲ ਪੈਸਿਆਂ ਦੀ ਠੱਗੀ ਮਾਰੀ ਸੀ। ਪੀੜਤਾਂ ਨੇ ਮੰਗ ਕੀਤੀ ਕਿ ਉਹਨਾਂ ਦੇ ਪੈਸੇ ਵਾਪਸ ਦਿਵਾਏ ਜਾਣ ਅਤੇ ਮੁਲਜ਼ਮ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


ਦੂਜੇ ਪਾਸੇ ਇਸ ਮਾਮਲੇ 'ਚ ਥਾਣਾ ਪੱਟੀ ਤੋਂ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵਿਅਕਤੀ ਭਗੋੜਾ ਕਰਾਰ ਸੀ ਜਿਸ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਉਸ ਨੂੰ ਗ੍ਰਿਫ਼ਤਾਰ ਕਰਕੇ ਰੱਖਿਆ ਗਿਆ ਅਤੇ ਇਸ ਤੋਂ ਬਾਅਦ ਥਾਣੇ ਵਿੱਚ ਪੁੱਜ ਕੇ ਉਹ ਮੁਲਜ਼ਮ ਨੂੰ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਉੱਤੇ ਕਿਹੜੀਆ ਧਾਰਾਵਾਂ ਤਹਿਤ ਮਾਮਲੇ ਦਰਜ ਹਨ, ਇਸ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਹੀ ਪਤਾ ਹੈ।

ABOUT THE AUTHOR

...view details