ਅੰਮ੍ਰਿਤਸਰ:ਪਿਛਲੇ ਚਾਰ ਦਿਨਾਂ ਤੋਂ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਵੱਲੋਂ ਪੰਜਾਬ ਦੇ ਵੱਖ ਵੱਖ ਥਾਵਾਂ ਦੇ ਉੱਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸੀ ਤੇ ਭੁੱਖ ਹੜਤਾਲ ਕੀਤੀ ਜਾ ਰਹੀ ਸੀ ਕੀ ਪੰਜਾਬ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਅਨੁਸੂਚਿਤ ਜਾਤੀ ਦੇ ਬੱਚਿਆਂ ਦੀ ਸਕਾਲਰਸ਼ਿਪ ਵਿਚ ਘੁਟਾਲਾ ਕੀਤਾ ਹੈ ।ਪ੍ਰਦਰਸ਼ਨਕਾਰੀ ਆਪ ਆਗੂ ਤੇ ਵਰਕਰ ਅਨਸੂਚਿਤ ਜਾਤੀ ਦੇ ਬੱਚਿਆਂ ਨੂੰ ਇਨਸਾਫ ਦੁਆਉਣ ਲਈ ਭੁੱਖ ਹੜਤਾਲ ਤੇ ਬੈਠੇ ਹੋਏ ਸਨ ਅਤੇ ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗ ਵਿੱਚ ਫ਼ੈਸਲਾ ਦਿੱਤਾ ਗਿਆ ਤੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ ਵਰ੍ਹੇ 2017-18 ਤੋਂ 2019-20 ਤੱਕ ਦੇ ਸਮੇਂ ਲਈ ਨਿੱਜੀ ਸਿੱਖਿਆ ਸੰਸਥਾਵਾਂ ਦੇ 200 ਕਰੋੜ ਰੁਪਏ ਦੇ ਬਕਾਏ ਦਾ 40 ਫੀਸਦੀ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਬਾਕੀ ਦੇ 60 ਫੀਸਦੀ ਬਕਾਏ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਿਆ ਜਾਵੇਗਾ ।ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪੂਰੀ ਲੀਡਰਸ਼ਿਪ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨੂੰ ਲੈਕੇ ਆਪ ਵੱਲੋਂ ਲੱਡੂ ਵੰਡ ਕੇ ਭੁੱਖ ਹੜਤਾਲ ਖ਼ਤਮ ਕੀਤੀ ਗਈ ।