ਅਜਨਾਲਾ: ਕਾਂਗਰਸ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ 'ਤੇ ਵਿਕਸਤ ਕਰਨ ਦੇ ਉਦੇਸ਼ ਨਾਲ ਅਜਨਾਲਾ ਦੇ ਸਰਹੱਦੀ ਪਿੰਡ ਡੱਲਾ ਰਾਜਪੂਤਾਂ ਅਤੇ ਨਵਾਂ ਡੱਲਾ ਵਿਖੇ 1 ਕਰੋੜ 8 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਨਾਲੀਆਂ ਬਣਾਉਣ ਦੇ ਲਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਸਰਹੱਦੀ ਪਿੰਡਾਂ 'ਚ ਕਾਂਗਰਸੀ ਵਿਧਾਇਕ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਇਹ ਵੀ ਪੜੋ: ਭਾਕਿਯੂ ਉਗਰਾਹਾਂ ਨੇ ਸੂਬਾਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸੰਘਰਸ਼ ਬਾਰੇ ਕਰਵਾਇਆ ਜਾਣੂ
ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ਹੀ ਪੰਜਾਬ ਦਾ ਹਰ ਪੱਖੋਂ ਵਿਕਾਸ ਅਤੇ ਤਰੱਕੀ ਲਈ ਕੰਮ ਕਰਦੀ ਆਈ ਹੈ ਅਤੇ ਹੁਣ ਵੀ ਪੰਜਾਬ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਇੱਕ ਪਿੰਡ ਦਾ ਵਿਕਾਸ ਕਰਵਾਇਆ ਜਾਵੇਗਾ ਤਾਂ ਜੋ ਕਿਸੇ ਵਿਅਕਤੀ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਇਹ ਵੀ ਪੜੋ: ਅੰਮ੍ਰਿਤਸਰ ਸਿਵਲ ਹਸਪਤਾਲ 'ਚ ਗੋਲੀਆਂ ਚੱਲਣ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ