ਅੰਮ੍ਰਿਤਸਰ: ਦੇਸ਼ ਭਰ ਵਿਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੰਮ੍ਰਿਤਸਰ 'ਚ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਵੱਲੋਂ ਵੀ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਪੁਲੀਸ ਕਮਿਸ਼ਨਰ ਵੱਲੋਂ ਇਸ ਮੌਕੇ ਇੱਕ ਦੌੜ ਰੱਖੀ ਗਈ ਜਿਸ ਵਿੱਚ ਆਮ ਲੋਕ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਇਹ ਦੌੜ ਕੰਪਨੀ ਬਾਗ ਤੋਂ ਲੈ ਕੇ ਜ਼ਿਲ੍ਹਾ ਕੰਪਲੈਕਸ ਤੱਕ ਰੱਖੀ ਗਈ ਸੀ। ਪੁਲਿਸ ਕਮਿਸ਼ਨਰ ਵੱਲੋਂ ਇਸ ਦੌੜ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌੜ 'ਚ 400 ਦੇ ਕਰੀਬ ਲੋਕਾਂ ਨੇ ਹਿੱਸਾ ਲਿਆ।
ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਦੱਸਿਆ ਕਿ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ ਜਿਸ ਚ ਲੋਕਾਂ ਨੂੰ ਨਸ਼ੇ ਦੇ ਖਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਨਸ਼ਿਆਂ ਦੇ ਨਾਲ ਸਾਡੇ ਨੌਜਵਾਨ ਦੀ ਜ਼ਿੰਦਗੀ ਬਰਬਾਦ ਹੋ ਰਹੀ ਹੈ ਤੇ ਪੁਲਿਸ ਦੀ ਮੁੱਖ ਭੂਮਿਕਾ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿੰਨੇ ਤੋਂ ਜ਼ਿਆਦਾ ਲੋਕ ਜਾਗਰੂਕ ਹੋਣਗੇ ਉਨਾ ਹੀ ਨਸ਼ਿਆਂ ਤੋਂ ਬਚੇ ਰਹਿਣਗੇ ਸਾਨੂੰ ਚਾਹੀਦੀ ਹੈ ਇੱਕ ਚੰਗੀ ਸਿਹਤ ਹੈ ਤਾਂ ਜੋ ਸਾਡਾ ਸਰੀਰ ਤੰਦਰੁਸਤ ਰਹਿ ਸਕੇ ਤੇ ਨਸ਼ਿਆਂ ਤੋਂ ਦੂਰ ਰਹਿ ਸਕੇ।