ਅੰਮ੍ਰਿਤਸਰ: ਜਿੱਥੇ ਦੇਸ਼ ਵਿਦੇਸ਼ ਵਿਚ ਵਸਦੀ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਦੇਸ਼ ਵਿਦੇਸ਼ 2 ਵੱਖ-ਵੱਖ ਕਿਸਮਾਂ ਦੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਉੱਥੇ ਹੀ ਇੰਟਰਨੈਸ਼ਨਲ ਪੇਪਰ ਆਰਟਿਸਟ International paper artist Gurpreet Singh ਗੁਰਪ੍ਰੀਤ ਸਿੰਘ ਵੱਲੋਂ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਸੋਨੇ ਦੀ ਦਿੱਖ ਤੋਂ ਬਿਨਾਂ 400 ਸਾਲ ਪੁਰਾਣਾ ਮਾਡਲ ਤਿਆਰ ਕੀਤਾ ਗਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ International paper artist Gurpreet Singh ਨੇ ਕਿਹਾ ਕਿ ਉਨ੍ਹਾਂ ਦੇ ਮਨ ਨੂੰ ਬੜੀ ਰੀਝ ਸੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਸੋਨੇ ਦੀ ਦਿੱਖ ਤੋਂ ਬਿਨਾਂ 400 ਸਾਲ ਪੁਰਾਣਾ ਮਾਡਲ ਤਿਆਰ ਕਰਨ ਇਸ ਦੇ ਚੱਲਦੇ ਉਨ੍ਹਾਂ ਨੇ ਕੈਨੇਡਾ ਦੇ ਵਿੱਚੋਂ ਇਸ ਬਾਰੇ ਜਾਣਕਾਰੀ ਹਾਸਲ ਕਰਕੇ ਅਤੇ ਬੜੀ ਹੀ ਸੁੱਚਤਾ ਦੇ ਨਾਲ ਇਸ ਮਾਡਲ ਨੂੰ ਤਿਆਰ ਕੀਤਾ। ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਪੇਪਰ ਆਰਟਿਸਟ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ 400 ਸਾਲ ਪੁਰਾਣੇ ਮਾਡਲ ਦੇ ਪ੍ਰੀਕਰਮਾ ਵਿਚ ਦੀਪਮਾਲਾ ਵੀ ਕੀਤੀ ਗਈ।
ਇਸਦੇ ਨਾਲ ਹੀ ਪੱਤਰਕਾਰਾਂ ਨਾਲ ਹੋਰ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ਼੍ਰੋਮਣੀ ਕਮੇਟੀ ਨੂੰ ਸਿੱਖੀ ਨੂੰ ਬਚਾਉਣ ਲਈ ਪ੍ਰਚਾਰ ਕਰਨਾ ਚਾਹੀਦਾ ਹੈ, ਸ਼੍ਰੋਮਣੀ ਕਮੇਟੀ ਉਸ ਤਰੀਕੇ ਦਾ ਪ੍ਰਚਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਦੂਸਰੇ ਧਰਮਾਂ ਦੇ ਲੋਕ ਘਰ ਘਰ ਜਾ ਕੇ ਆਪਣੇ ਧਰਮ ਦਾ ਪ੍ਰਚਾਰ ਕਰਦੇ ਦਿਖਾਈ ਦਿੰਦੇ ਹਨ। ਲੇਕਿਨ ਉਨ੍ਹਾਂ ਕਦੀ ਅੱਜ ਤਕ ਨਹੀਂ ਦੇਖਿਆ ਕਿ ਸ਼੍ਰੋਮਣੀ ਕਮੇਟੀ ਦੇ ਕੋਈ ਪ੍ਰਚਾਰਕ ਘਰ ਘਰ ਵਿੱਚ ਜਾ ਕੇ ਸਿੱਖੀ ਦਾ ਪ੍ਰਚਾਰ ਕਰਦੇ ਹਨ।