"ਜਥੇਦਾਰ ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਮੁੜ ਗੰਭੀਰਤਾ ਨਾਲ ਹੋਵੇ ਜਾਂਚ"
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਕਮੇਟੀ ਮੁੜ ਦੋਸ਼ਾਂ ਦੀ ਗੰਭੀਰਤਾ ਨਾਲ ਕਰੇ ਜਾਂਚ।
ਅੰਮ੍ਰਿਤਸਰ: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਮਾਮਲੇ 'ਚ ਕਮੇਟੀ ਨੂੰ ਮੁੜ ਦੋਸ਼ਾਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਛੇਤੀ ਰਿਪੋਰਟ ਦੇਣ ਲਈ ਕਿਹਾ ਹੈ।
ਇਸ ਸਬੰਧੀ ਸਿੰਘ ਸਾਹਿਬ ਨੇ ਕਿਹਾ ਹੈ ਕਿ ਇਸ ਸੱਤ ਮੈਂਬਰੀ ਕਮੇਟੀ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਇੱਕ ਜਾਂ ਦੋ ਮੈਂਬਰ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜੇ ਜਥੇਦਾਰ ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ ਸਹੀ ਹੋਏ ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾਵੇਗਾ।
ਦੱਸ ਦਈਏ, ਪਿਛਲੇ ਦਿਨੀਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਜਾਂਚ ਕਮੇਟੀ ਵਲੋਂ ਕੀਤੀ ਗਈ ਸਿਫ਼ਾਰਸ਼ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਵਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਹੁਕਮ ਦਿੱਤਾ ਸੀ।