ਅੰਮ੍ਰਿਤਸਰ:ਰਾਮ ਮੰਦਿਰ ਦੇ ਮੁੱਦੇ ਨੂੰ ਹੱਲ ਹੋਣ ਤੋਂ ਬਾਅਦ ਹੁਣ ਮੰਦਰ ਦਾ ਨਿਰਮਾਣ ਪੂਰਾ ਹੋ ਚੁੱਕਾ ਹੈ ਅਤੇ 22 ਜਨਵਰੀ ਨੂੰ ਮੰਦਰ ਦਾ ਉਦਘਾਟਨ ਸਮਾਗਮ ਰੱਖਿਆ ਹੈ। ਉਦਘਾਟਨ ਸਮਾਗਮ ਨੂੰ ਲੈ ਕੇ ਮੰਦਰ ਪ੍ਰਬੰਧਕ ਕਮੇਟੀ ਅਤੇ ਵਿਸ਼ਵ ਹਿੰਦੂ ਪ੍ਰੀਸ਼ਤ ਵੱਲੋਂ ਅੰਮ੍ਰਿਤਸਰ ਵਿੱਚ ਸਥਿਤ ਪ੍ਰਸਿੱਧ ਰਾਮ ਤੀਰਥ ਪਹੁੰਚ ਕੇ ਮੰਦਰ ਦੇ ਮੁੱਖ ਸੇਵਾਦਾਰ ਨੂੰ ਅਯੋਧਿਆ ਆਉਣ ਲਈ ਸੱਦਾ ਪੱਤਰ ਦਿੱਤਾ ਗਿਆ ਹੈ। ਉਥੇ ਹੀ ਸੱਦਾ ਪੱਤਰ ਦੇਣ ਲਈ ਆਏ ਰਾਮ ਤੀਰਥ ਮੰਦਰ ਦੇ ਅਧਿਕਾਰੀਆਂ ਅਤੇ ਮੁੱਖ ਸੇਵਾਦਾਰ ਨੂੰ ਮੰਦਰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਭਰੋਸਾ ਦਿੱਤਾ ਗਿਆ ਕਿ ਉਹ ਸਮਾਗਮ ਵਿੱਚ ਜ਼ਰੂਰ ਪਹੁੰਚਣਗੇ।
ਕੋਰਟ ਦੇ ਫੈਸਲੇ ਤੋਂ ਬਾਅਦ ਨਿਰਮਾਣ ਹੋਇਆ ਸੀ ਸ਼ੁਰੂ:ਦੱਸ ਦਈਏ ਕਿ ਕੋਰਟ ਦੇ ਫੈਸਲਾ ਤੋਂ ਬਾਅਦ ਮੰਦਰ ਦੀ ਉਸਾਰੀ ਸ਼ੁਰੂ ਕੀਤੀ ਗਈ ਸੀ ਤੇ ਹੁਣ ਮੰਦਰ ਬਣਕੇ ਤਿਆਰ ਹੋ ਚੁੱਕਾ ਹੈ, ਜਿਸ ਦਾ 22 ਜਨਵਰੀ ਨੂੰ ਉਦਘਾਟਨ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਦੌਰਾਨ ਦੇਸ਼ ਦੇ ਵੱਖ-ਵੱਖ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਸੱਦਾ ਪੱਤਰ ਦਿੱਤੇ ਗਏ ਹਨ, ਇਸ ਦੇ ਨਾਲ ਹੀ ਗੁਰਦੁਆਰਿਆਂ ਦੇ ਅਧਿਕਾਰੀਆਂ ਨੂੰ ਵੀ ਸੱਦਾ ਪੱਤਰ ਦਿੱਤੇ ਜਾ ਰਹੇ ਹਨ।