ਅੰਮ੍ਰਿਤਸਰ:ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 5 ਸਥੀਆ ਦੇ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਉਨ੍ਹਾਂ ਦੇ 2 ਸਾਥੀਆਂ ਨੂੰ ਅਜਨਾਲਾ ਦੀ ਪੁਲਿਸ ਵੱਲੋਂ ਗਿਰਫ਼ਤਾਰ ਕੀਤਾ ਗਿਆ। ਇਸ ਨੂੰ ਲੈਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਇੰਸਟਾਗ੍ਰਾਮ ਦੇ ਉਪਰ ਇੱਕ ਪੋਸਟ ਪਾਈ ਸੀ ਕਿ ਸਾਰੇ ਸਿੰਘ ਅਤੇ ਸੰਗਤਾਂ ਪਿੰਡ ਜੱਲੂਪੁਰ ਖੇੜਾ ਦੇ ਗੁਰਦਵਾਰਾ ਸਾਹਿਬ ਵਿਖੇ ਪਹੁੰਚੋਂ, ਜਿਸਦੇ ਚੱਲਦੇ ਸਿੰਘ ਅਤੇ ਸੰਗਤਾਂ ਪਿੰਡ ਜੱਲੂਪੂਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਪੁੱਜਿਆ।
'ਅੰਮ੍ਰਿਤਪਾਲ ਸਿੰਘ ਵੱਲੋਂ ਅਗਲੀ ਰਣਨੀਤੀ ਦੀ ਤਿਆਰੀ':-ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਸਾਡੇ ਜਥੇ ਦੇ 2 ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸੰਗਤਾਂ ਨੂੰ ਅੱਜ ਸ਼ਨੀਵਾਰ ਨੂੰ ਪਿੰਡ ਜੱਲੂਪੁਰ ਖੇੜਾ ਦੇ ਗੁਰਦਵਾਰਾ ਸਾਹਿਬ ਵਿਖੇ ਬੁਲਾਇਆ ਹੈ। ਇੱਥੇ 4 ਵਜੇ ਬੈਠ ਕੇ ਅਸੀਂ ਗੁਰਮਤਾ ਕਰਾਂਗੇ ਅਤੇ ਅੱਗੇ ਦੀ ਰਣਨੀਤੀ ਤਿਆਰ ਕਰਾਂਗੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸਾਡੇ ਸਿੰਘਾਂ ਉੱਤੇ ਕਿਸੇ ਨੌਜਵਾਨ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ, ਉਸ ਵਿਚ ਮੇਰਾ ਨਾਮ ਸ਼ਾਮਲ ਕੀਤਾ ਗਿਆ ਹੈ। ਪਰ ਮੈਨੂੰ ਕੋਈ ਵੀ ਗੱਲ ਦਾ ਪਤਾ ਨਹੀਂ ਹੈ ਕਿ ਘਟਨਾ ਕਿ ਵਾਪਰੀ ਹੈ। ਉਨ੍ਹਾਂ ਕਿਹਾ ਮੇਰੇ 5 ਸਾਥੀ ਸਿੰਘਾਂ ਉੱਤੇ ਦੋਸ਼ ਲਗਾਉਣ ਵਾਲਾ ਬੰਦਾ ਸ਼ਰੇਆਮ ਘੁੰਮ ਰਿਹਾ ਹੈ।