ਅੰਮ੍ਰਿਤਸਰ : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜਿਨ੍ਹਾਂ ਦੇ 400 ਸਾਲਾ ਸਮਾਗਮ ਨੂੰ ਲੈ ਕੇ 1 ਮਈ ਤੋਂ ਲੈ ਕੇ ਲਗਾਤਾਰ ਇੱਕ ਮਹੀਨੇ ਤੱਕ ਪੰਜਾਬ ਦੇ ਅਲੱਗ ਅਲੱਗ ਸਥਾਨਾਂ 'ਤੇ ਸਮਾਗਮ ਕੀਤੇ ਜਾ ਰਹੇ ਹਨ। ਐੱਸਜੀਪੀਸੀ ਪ੍ਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ ਜੋ ਹਿੰਦੂ ਪਰਿਵਾਰਾਂ ਵੱਲੋਂ ਸਿੱਖਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਗੁਰੂ ਸਾਹਿਬਾਨ ਦੇ ਸਮੇਂ ਦੇ ਟੋਡਰ ਮੱਲ ਅਤੇ ਕਸ਼ਮੀਰੀ ਪੰਡਤਾਂ ਦੇ ਪਰਿਵਾਰਾਂ ਨੂੰ ਵੀ ਇਸ ਸਮਾਗਮ ਵਿੱਚ ਸੱਦਿਆ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੂੰ ਸੱਦਾ ਉਦੋਂ ਹੀ ਜਦੋਂ ਕਿਸਾਨਾਂ ਦਾ ਹੋਵੇਗਾ ਫ਼ੈਸਲਾ: ਬੀਬੀ ਜਗੀਰ ਕੌਰ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜਿਨ੍ਹਾਂ ਦੇ 400 ਸਾਲਾ ਸਮਾਗਮ ਨੂੰ ਲੈ ਕੇ 1 ਮਈ ਤੋਂ ਲੈ ਕੇ ਲਗਾਤਾਰ ਇੱਕ ਮਹੀਨੇ ਤੱਕ ਪੰਜਾਬ ਦੇ ਅਲੱਗ-ਅਲੱਗ ਸਥਾਨਾਂ 'ਤੇ ਸਮਾਗਮ ਕੀਤੇ ਜਾ ਰਹੇ ਹਨ। ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੱਤੀ ਕਿ ਜੋ ਹਿੰਦੂ ਪਰਿਵਾਰਾਂ ਵੱਲੋਂ ਸਿੱਖਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਗੁਰੂ ਸਾਹਿਬਾਨ ਦੇ ਸਮੇਂ ਦੇ ਟੋਡਰ ਮੱਲ ਅਤੇ ਕਸ਼ਮੀਰੀ ਪੰਡਤਾਂ ਦੇ ਪਰਿਵਾਰਾਂ ਨੂੰ ਵੀ ਇਸ ਸਮਾਗਮ ਵਿੱਚ ਸੱਦਿਆ ਜਾ ਸਕਦਾ ਹੈ।
ਬੀਬੀ ਜਗੀਰ ਕੌਰ ਨੇ ਇਹ ਵੀ ਸਾਫ਼ ਕੀਤਾ ਕਿ ਵਿਦੇਸ਼ਾਂ ਵਿੱਚ ਬੈਠੇ ਸਿੱਖ ਲੀਡਰ ਅਤੇ ਉੱਥੋਂ ਦੇ ਪ੍ਰਧਾਨ ਮੰਤਰੀਆਂ ਨੂੰ ਇਸ ਸਮਾਗਮ ਵਿੱਚ ਸੱਦਿਆ ਜਾ ਸਕਦਾ ਹੈ। ਅੰਮ੍ਰਿਤਸਰ ਦੇ ਵਿੱਚ ਨਿਊ ਅੰਮ੍ਰਿਤਸਰ ਵਿੱਚ ਇੱਕ ਵੱਡਾ ਸਮਾਗਮ ਕੀਤਾ ਜਾਵੇਗਾ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦੇਣ ਬਾਰੇ ਪੁੱਛਣ ਉਤੇ ਕਿਹਾ ਕਿ ਸੱਦਾ ਉਸ ਸਮੇਂ ਹੀ ਦਿੱਤਾ ਜਾਵੇਗਾ ਜਦੋਂ ਕਿਸਾਨੀ ਅੰਦੋਲਨ ਖ਼ਤਮ ਹੋ ਜਾਏਗਾ ਅਤੇ ਜੋ ਕਿਸਾਨ ਸੰਘਰਸ਼ ਕਰ ਰਹੇ ਹਨ ਉਹ ਖੁਸ਼ੀ ਖੁਸ਼ੀ ਆਪਣੇ ਘਰ ਪਰਤ ਜਾਣਗੇ।
ਬੀਬੀ ਜਗੀਰ ਕੌਰ ਨੇ ਸਾਫ਼ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੰਨੀ ਦੇਰ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੇ ਉਨੀ ਦੇਰ ਤੱਕ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਜਾਵੇਗਾ।