ਅੰਮ੍ਰਿਤਸਰ:ਅੰਮ੍ਰਿਤਸਰ ਵਿੱਚ ਪੁਲਿਸ ਨੂੰ ਰਾਜ਼ੀਨਾਮਾ ਕਰਵਾਉਣਾ ਉਸ ਸਮੇਂ ਮਹਿੰਗਾ ਪੈ ਗਿਆ। ਜਦੋਂ ਇੱਕ ਪਰਿਵਾਰ ਨੇ ਲਾਸ਼ ਨੂੰ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਮਾਮਲਾ ਅੰਮ੍ਰਿਤਸਰ ਥਾਣਾ ਸੀ ਡਵੀਜ਼ਨ ਅਧੀਨ ਆਉਂਦੇ ਇਲਾਕੇ ਦਾ ਹੈ।
ਜਿੱਥੇ ਇੱਕ ਪਰਿਵਾਰ ਆਟੋ ਵਿੱਚ ਬੈਠ ਕੇ ਆਪਣੇ ਨਿੱਜੀ ਕੰਮ ਜਾ ਰਿਹਾ ਸੀ। ਇਸ ਦੌਰਾਨ ਇਕ ਕਾਰ ਨਾਲ ਆਟੋ ਦੀ ਟੱਕਰ ਹੋਣ ਤੋਂ ਬਾਅਦ ਆਟੋ ਚਾਲਕ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਆਟੋ ਚਾਲਕ ਪਰਿਵਾਰ ਨੇ ਇਸ ਦੀ ਦਰਖਾਸ ਪੁਲਿਸ ਨੂੰ ਦਿੱਤੀ। ਉਥੇ ਕਾਰ ਚਾਲਕ ਵੱਲੋਂ ਜ਼ਖ਼ਮੀ ਵਿਅਕਤੀ ਦਾ ਇਲਾਜ ਕਰਨ ਦੀ ਗੱਲ ਕੀਤੀ ਗਈ ਤਾਂ ਪੁਲਿਸ ਵੱਲੋਂ ਵੀ ਦੋਵਾਂ ਪਾਰਟੀਆਂ ਨੂੰ ਬੈਠ ਕੇ ਰਾਜ਼ੀਨਾਮਾ ਕਰਵਾ ਦਿੱਤਾ ਗਿਆ।
ਪੁਲਿਸ ਨੂੰ ਰਾਜ਼ੀਨਾਮਾ ਕਰਵਾਉਣਾ ਪਿਆ ਮਹਿੰਗਾ ਜਿਸ ਤੋਂ ਬਾਅਦ ਆਟੋ ਚਾਲਕ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਉੱਥੇ ਦੂਸਰੀ ਧਿਰ ਵੱਲੋਂ ਉਸ ਦੇ ਇਲਾਜ ਲਈ ਪੈਸੇ ਨਾ ਦੇਣ 'ਤੇ ਕਰਕੇ ਆਟੋ ਚਾਲਕ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਅੰਮ੍ਰਿਤਸਰ ਥਾਣਾ ਸੀ ਡਿਵੀਜ਼ਨ ਦੇ ਬਾਹਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਿਛਲੇ ਕੁੱਝ ਦਿਨ ਪਹਿਲੇ ਆਟੋ ਅਤੇ ਕਾਰ ਦਾ ਐਕਸੀਡੈਂਟ ਹੋਇਆ ਸੀ। ਜਿਸ ਵਿੱਚ ਆਟੋ ਚਾਲਕ ਗੰਭੀਰ ਜ਼ਖਮੀ ਵੀ ਹੋਇਆ ਸੀ ਅਤੇ ਦੋਵਾਂ ਪਾਰਟੀਆਂ ਦਾ ਆਪਸ ਵਿੱਚ ਬੈਠ ਕੇ ਰਾਜ਼ੀਨਾਮਾ ਵੀ ਹੋ ਗਿਆ। ਪਰ ਹੁਣ ਆਟੋ ਚਾਲਕ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਦੂਜੀ ਧਿਰ ਕਾਰ ਚਾਲਕਾਂ ਦੇ ਉੱਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:- ਕਿਸਾਨਾਂ ਨੇ ਸਾੜੀ ਪਰਾਲੀ, ਕਿਹਾ ਹੁਣ ਹੋਰ ਕੋਈ ਚਾਰਾ ਨਹੀਂ