ਜਗਦੀਸ਼ ਸਿੰਘ ਝੀਂਡਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ HSGPC ਸਬੰਧੀ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ:ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਸਜੀਪੀਸੀ ਤੋਂ ਵੱਖ ਹੋਣ ਤੋਂ ਬਾਅਦ ਲਗਾਤਾਰ ਹੀ ਵਿਵਾਦ ਵਧਦੇ ਜਾ ਰਹੇ ਹਨ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਪੀਏ ਨੂੰ ਇਕ ਲਿਸਟ ਸੌਂਪੀ ਗਈ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿੱਚ ਨਵੇਂ ਸਾਲ ਮੌਕੇ ਨਤਮਸਤਕ (Jathedar of Akal Takht Sahib Amritsar) ਹੋਏ ਹਨ। ਉਨ੍ਹਾਂ ਕਿਹਾ ਕਿ ਜਿਹੜੀ ਹਰਿਆਣਾ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਈ ਗਈ ਹੈ, ਉਸ ਨੂੰ ਸਿਰੇ ਤੋਂ ਨਕਾਰਦੇ ਹਾਂ। ਉਨ੍ਹਾਂ ਕਿਹਾ ਜਿਹੜੀ ਕਮੇਟੀ ਹਰਿਆਣਾ ਦੀ ਸਿੱਖ ਸੰਗਤ ਵੱਲੋਂ ਬਣਾਈ ਗਈ ਹੈ, ਉਸ ਨੂੰ ਮਾਨਤਾ ਦਿੱਤੀ ਜਾਵੇ।
HSGPC ਬਣਾਉਣ ਲਈ 22 ਸਾਲ ਲੜੇ:ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਦਾ ਹੁਕਮ ਹੈ ਤੇ ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਦਾ ਹੁਕਮ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਹਰਿਆਣਾ ਦੀ ਸਿੱਖ ਸੰਗਤ ਸਰਕਾਰ ਦਾ ਹੁਕਮ ਮੰਨਦੀ ਹੈ ਜਾਂ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਅਸੀਂ 22 ਸਾਲ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਹਰਿਆਣਾ ਦੀ ਸਿੱਖ ਸੰਗਤ ਵੱਲੋਂ ਗੁਰਦੁਆਰਿਆਂ ਵਿਚ ਪੈਸਾ ਆਉਂਦਾ ਹੈ, ਉਹ ਹਰਿਆਣਾ ਦੇ ਗੁਰੂਦੁਆਰਿਆਂ ਉੱਤੇ ਲਾਇਆ ਜਾਵੇ। ਉਨ੍ਹਾਂ ਕਿਹਾ 2014 ਵਿੱਚ ਹਰਿਆਣਾ ਵਿੱਚ ਕਾਂਗਰਸ ਸਰਕਾਰ ਵੱਲੋਂ ਇਕ ਨਵੀਂ ਕਮੇਟੀ ਬਣਾ ਦਿੱਤੀ ਗਈ ਅਤੇ 8 ਸਾਲ ਅਸੀਂ (HSGPC related List to Jathedar Akal Takhat Sahib) ਸੁਪਰੀਮ ਕੋਰਟ ਵਿੱਚ ਵੀ ਇਸ ਦੀ ਲੜਾਈ ਲੜੀ ਹੈ।
'ਹਰਿਆਣਾ ਸਰਕਾਰ ਵੱਲੋਂ ਬਣਾਈ ਸਿੱਖ ਕਮੇਟੀ RSS ਦੀ ਕਮੇਟੀ': HSGPC ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦੱਸਿਆ ਕਿ 2014 ਵਿਚ ਸਿੱਖ ਐਕਟ ਬਣਾਇਆ ਗਿਆ ਸੀ ਕਿ ਉਸ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਪ੍ਰਵਾਨਗੀ ਦਿੱਤੀ ਜਾਵੇ ਅਤੇ ਕਿਹਾ ਕਿ ਜਿਹੜੀ ਹਰਿਆਣਾ ਸਰਕਾਰ ਵੱਲੋਂ ਸਿੱਖ ਕਮੇਟੀ ਬਣਾਈ ਗਈ ਹੈ ਉਹ ਸਿੱਖ ਸੰਗਤ ਆਰ.ਐੱਸ.ਐੱਸ ਦੀ ਕਮੇਟੀ ਦੱਸਦੀ ਹੈ। ਉਨ੍ਹਾਂ ਕਿਹਾ ਕਿ ਹੁਣ ਵੇਖਣਾ ਹੋਵੇਗਾ ਕਿ ਹਰਿਆਣਾ ਦੀ ਸਿੱਖ ਸੰਗਤ ਹਰਿਆਣਾ ਸਰਕਾਰ ਦੇ ਨਾਲ ਖੜੀ ਹੁੰਦੀ ਹੈ ਜਾਂ ਅਕਾਲ ਤਖ਼ਤ ਸਾਹਿਬ ਦੇ ਨਾਲ। ਇਹ ਆਉਣ ਵਾਲਾ ਸਮਾਂ ਦੱਸੇਗਾ। ਉਨ੍ਹਾਂ ਕਿਹਾ ਕਿ ਅਸੀਂ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਹਰਿਆਣਾ ਵਿਚ ਸਬ ਕਮੇਟੀ ਬਣਾਉਣ ਲਈ ਕਿਹਾ ਸੀ, ਪਰ ਉਨ੍ਹਾਂ ਨੇ ਵੀ ਸਾਡੀ ਕੋਈ ਗੱਲ ਨਾ ਸੁਣੀ। ਜੱਥੇਦਾਰ ਝੀਂਡਾ ਨੇ (Jhinda submitted a letter to the Jathedar) ਕਿਹਾ ਕਿ ਜਿਸ ਦਾ ਖਮਿਆਜ਼ਾ ਹਰਿਆਣਾ ਦੀ ਸਿੱਖ ਸੰਗਤ ਨੂੰ ਭੁਗਤਣਾ ਪੈ ਰਿਹਾ ਹੈ। ਇਸ ਕਰਕੇ ਅੱਜ ਅਸੀਂ ਆਪਣੇ ਮੈਂਬਰਾਂ ਦੇ ਨਾਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇਣ ਲਈ ਕਿਹਾ, ਤਾਂ ਜੋ ਸਾਡੀ ਕਮੇਟੀ ਨੂੰ ਮਾਨਤਾ ਦੇਣ।
ਜਥੇਦਾਰ ਦੇ ਪੀਏ ਨੂੰ ਸੌਂਪਿਆ ਮੰਗ ਪੱਤਰ:ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਜਥੇਦਾਰ ਸਾਬ੍ਹ ਦੇ ਪੀਏ ਨੂੰ ਮੰਗ ਪੱਤਰ ਦੇ ਦਿੱਤਾ ਗਿਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਪੀ.ਏ ਵੱਲੋਂ ਮੰਗ ਪੱਤਰ ਲੈ ਲਿਆ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮੰਗ ਪੱਤਰ ਜਥੇਦਾਰ ਸਾਹਿਬ ਤੱਕ ਪੁਹੰਚਾ ਦਿੱਤਾ ਜਾਵੇਗਾ, ਜੋ ਵੀ ਅਗਲੀ ਕਾਰਵਾਈ ਹੋਵੇਗੀ ਉਹ ਜਥੇਦਾਰ ਸਾਹਿਬ ਆਪ ਕਰਨਗੇ। ਇਸ ਮੰਗ ਪੱਤਰ ਵਿਚ ਜਗਦੀਸ਼ ਸਿੰਘ ਝੀਂਡਾ ਨੇ ਲਿਖਿਆ ਹੈ ਕਿ ਇਕ ਹਫ਼ਤੇ ਤੋਂ ਵੱਧ ਦਾ ਸਮਾਂ ਲਾ ਕੇ ਹਰਿਆਣਾ ਦੇ (HSGPC issue in Haryana) ਵੱਖ-ਵੱਖ ਜ਼ਿਲ੍ਹਿਆਂ ਵਿਚ ਜਾਕੇ ਸੰਗਤ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ 41 ਮੈਂਬਰਾਂ ਦੀ ਲਿਸਟ ਤਿਆਰ ਕੀਤੀ ਗਈ ਹੈ। ਇਸ ਵਿਚ ਇਹ ਵੀ ਲਿਖਿਆ ਹੈ ਕਿ ਅਸੀਂ ਹਰਿਆਣਾ ਸੂਬੇ ਦੀ ਸਾਰੀ ਸੰਗਤ ਵੱਲੋਂ ਆਪ ਜੀ ਨੂੰ ਬੇਨਤੀ ਕਰਦੇ ਹਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਜਗਦੀਸ਼ ਸਿੰਘ ਝੀਂਡਾ ਨੇ ਲਿਖਿਆ ਹੈ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਅਨੁਸਾਰ ਕਰਾਂਗੇ।
ਇਹ ਵੀ ਪੜ੍ਹੋ:ਨੋਟਬੰਦੀ ਖਿਲਾਫ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਸੁਣਾ ਸਕਦੀ ਹੈ ਫੈਸਲਾ