ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਅਤੇ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਮਨਾਇਆ ਜਾ ਰਿਹਾ। ਉਨ੍ਹਾਂ ਵੱਲੋ 1609 'ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰ ਸਿੱਖਾਂ ਨੂੰ ਆਪਣੇ ਹੱਕਾਂ ਲਈ ਅਤੇ ਸੱਚ ਲਈ ਲੜਨ ਲਈ ਮੀਰੀ ਪੀਰੀ ਦੀਆਂ ਦੋ ਤਲਵਾਰਾਂ ਦੀ ਧਾਰਨਾ ਵੀ ਕੀਤੀ ਗਈ ਸੀ।
ਸਿੱਖ ਕੌਮ ਅੱਜ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਕਿਸੇ ਵੀ ਹੁਕਮਨਾਮੇ ਹੁਕਮਨਾਮੇ ਦੀ ਆਪਣੀ ਜਾਨ ਦੇ ਕੇ ਇੰਨ ਬਿੰਨ ਪਾਲਣਾ ਕਰਨ ਦੀ ਕੋਸ਼ਿਸ਼ ਕਰਦੀ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਜਲੌਅ ਸਾਹਿਬ ਸਜਾਏ ਗਏ, ਅੱਜ ਦੇ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਦੀ ਗਿਣਤੀ 'ਚ ਸ਼ਰਧਾਲੂ ਪਹੁੰਚ ਰਹੇ ਹਨ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਦਰਬਾਰ ਸਾਹਿਬ 'ਚ ਸਜਾਏ ਗਏ ਜਲੌਅ ਸਾਹਿਬ ਸਵੇਰ ਤੋਂ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਰਹੇ ਹਨ, ਗੁਰਬਾਣੀ ਕੀਰਤਨ ਸਰਵਣ ਕਰ ਰਹੇ ਹਨ। ਉੱਥੇ ਹੀ ਦਰਬਾਰ ਸਾਹਿਬ ਪ੍ਰਬੰਧਕ ਵੱਲੋਂ ਸਜਾਏ ਗਏ ਸੁੰਦਰ ਜਲੌਅ ਸਾਹਿਬ ਦੇ ਵੀ ਸੰਗਤਾਂ ਦਰਸ਼ਨ ਦੀਦਾਰੇ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ 'ਤੇ ਸਵੇਰ ਤੋਂ ਸ਼ਾਮ ਤੱਕ ਸੰਗਤਾਂ ਵੱਡੀ ਗਿਣਤੀ 'ਚ ਨਤਮਸਤਕ ਹੋਣ ਪਹੁੰਚਦੀਆਂ ਹਨ। ਸ਼ਾਮ ਵੇਲੇ ਸੁੰਦਰ ਦੀਪਮਾਲਾ ਕੀਤੀ ਜਾਂਦੀ ਹੈ। ਉਸ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ ਜਿਸ ਨੂੰ ਦੇਖਣ ਲਈ ਸੰਗਤਾਂ ਦੂਰੋਂ ਦੂਰੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚਦੀਆਂ ਹਨ।
ਇਹ ਵੀ ਪੜ੍ਹੋ:ਜਥੇਦਾਰ ਦੇ ਹਥਿਆਰਾਂ ਵਾਲੇ ਬਿਆਨ ’ਤੇ ਖੜੇ ਹੋਏ ਸਵਾਲ, ਮੰਗਿਆ ਸਪੱਸ਼ਟੀਕਰਨ !