ਅੰਮ੍ਰਿਤਸਰ:ਕੇਂਦਰ ਸਰਕਾਰ ਨੇ 20 ਕਰੋੜ ਦੀ ਲਾਗਤ ਨਾਲ ਜਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ ਕਰਵਾਇਆ ਹੈ। ਇਸ ਯਾਦਗਾਰ ਦਾ 28 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਵੀਡਿਓ ਕਾਨਫਰੰਸਿੰਗ ਰਾਹੀ ਉਦਘਾਟਨ ਕੀਤਾ ਗਿਆ ਸੀ। ਪਰ ਅੰਮ੍ਰਿਤਸਰ ਦੇ ਇਤਿਹਾਸਕ ਜਲ੍ਹਿਆਂਵਾਲੇ ਬਾਗ ਦੀ ਮੁਰੰਮਤ ਵਿਵਾਦਾਂ ਵਿੱਚ ਘਿਰ ਗਈ ਹੈ। ਇਤਿਹਾਸਕਾਰਾਂ ਨੇ ਸਵਾਲ ਕੀਤਾ ਕਿ ਸਜਾਵਟ ਨੇ ਇਸ ਦੇ 102 ਸਾਲ ਪੁਰਾਣੇ ਵਹਿਸ਼ੀ ਇਤਿਹਾਸ ਨੂੰ ਨਸ਼ਟ ਕਰ ਦਿੱਤਾ ਹੈ। ਸ਼ੋਸ਼ਲ ਮੀਡੀਆ 'ਤੇ ਸਵਾਲ ਉੱਠਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੀਪੀਐੱਮ ਦੇ ਸੀਤਾਰਾਮ ਯੇਚੁਰੀ ਨੇ ਵੀ ਇਸ ਦੀ ਸਖ਼ਤ ਅਲੋਚਨਾ ਕੀਤੀ ਹੈ। ਜਲ੍ਹਿਆਂਵਾਲਾ ਬਾਗ ਨੂੰ ਬੰਦ ਰੱਖਣ ਤੋਂ ਬਾਅਦ ਸ਼ਨੀਵਾਰ ਨੂੰ ਹਾਲ ਵਿੱਚ ਖੋਲ੍ਹਿਆ ਗਿਆ ਸੀ।
ਇਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਤਿਹਾਸਕ ਦੀ ਰੱਖਿਆ ਕਰਨਾ ਦੇਸ਼ ਦਾ ਫਰਜ਼ ਹੈ। ਪਰ ਰਾਹੁਲ ਗਾਂਧੀ ਨੇ ਲਿਖਿਆ ਹੈ, ਕਿ ਜਲ੍ਹਿਆਂਵਾਲੇ ਬਾਗ਼ ਦੇ ਸ਼ਹੀਦਾਂ ਦਾ ਅਜਿਹਾ ਮਾਣ ਸਿਰਫ਼ ਉਹੀ ਕਰ ਸਕਦੇ ਹਨ। ਜੋ ਸ਼ਹਾਦਤ ਦੇ ਅਰਥ ਨਹੀਂ ਜਾਂਦੇ ਹਨ। ਪਰ ਮੈਂ ਇੱਕ ਸ਼ਹੀਦ ਦਾ ਪੁੱਤਰ ਹਾਂ 'ਤੇ ਮੈਂ ਕਿਸੇ ਵੀ ਕੀਮਤ 'ਤੇ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗਾ। ਅਸੀਂ ਇਸ ਘਿਨਾਉਣੇ ਜ਼ੁਲਮ ਦੇ ਵਿਰੁੱਧ ਹਾਂ। ਸੀਪੀਐਮ ਆਗੂ ਸੀਤਾ ਰਾਮ ਯੇਚੁਰੀ ਨੇ ਲਿਖਿਆ ਕਿ ਇਹ ਸ਼ਹੀਦਾਂ ਦਾ ਅਪਮਾਨ ਹੈ।