ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਬੁਲਾਈ ਗਈ। ਇਸ 'ਚ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਮੀਟਿੰਗ 'ਚ ਚੀਫ ਖਾਲਸਾ ਦੀਵਾਨ ਸਬੰਧੀ ਮੁੱਦੇ 'ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਮੁਲਾਜ਼ਮ ਬਾਣੀ ਅਤੇ ਬਾਣੇ ਨਾਲ ਜੁੜਨ। ਉਨ੍ਹਾਂ ਕਿਹਾ ਕਿ ਜੋ ਮੁਲਾਜ਼ਮ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਨਹੀਂ ਬਣੇ ਉਨ੍ਹਾਂ ਨੂੰ ਹਦਾਇਤ ਹੈ ਕਿ ਧਾਰਮਿਕ ਸੰਸਥਾ ਹੋਣ ਦੇ ਨਾਤੇ ਮਹੀਨੇ ਦੇ ਅੰਦਰ-ਅੰਦਰ ਅੰਮ੍ਰਿਤ ਛੱਕਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਅਹੁਦੇਦਾਰਾਂ ਨੂੰ ਬਰਖ਼ਾਸਤ ਕੀਤਾ ਹੈ, ਉਨ੍ਹਾਂ ਸਬੰਧੀ ਸਪੱਸ਼ਟੀਕਰਨ ਦਿੱਤਾ ਜਾਵੇ।
ਪਾਕਿਸਤਾਨ ਜਾਣ ਵਾਲੇ ਜਥੇ 'ਤੇ ਨਹੀਂ ਲੱਗਣੀ ਚਾਹੀਦੀ ਰੋਕ-ਜਥੇਦਾਰ ਅਕਾਲ ਤਖ਼ਤ - ਢਾਹ ਲਾਉਣ ਦੀਆਂ ਕੋਸ਼ਿਸ਼ਾਂ
ਸ੍ਰੀ ਅਕਾਲ ਤਖਤ ਸਾਹਿਬ 'ਤੇ ਪੰਜ ਸਿੰਘ ਸਾਹਿਬਾਨ ਦੀ ਅਹਿਮ ਮੀਟਿੰਗ ਬੁਲਾਈ ਗਈ। ਇਸ 'ਚ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਮੀਟਿੰਗ 'ਚ ਚੀਫ ਖਾਲਸਾ ਦੀਵਾਨ ਸਬੰਧੀ ਮੁੱਦੇ 'ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਮੁਲਾਜ਼ਮ ਬਾਣੀ ਅਤੇ ਬਾਣੇ ਨਾਲ ਜੁੜਨ।
ਇਸ ਦੇ ਨਾਲ ਹੀ ਸਿੰਘ ਸਾਹਿਬ ਵਲੋਂ ਪਾਕਿਸਤਾਨ ਜਾਣ ਵਾਲੇ ਜਥੇ ਸਬੰਧੀ ਕਿਹਾ ਕਿ ਇਸ ਦੀ ਪ੍ਰਵਾਨਗੀ ਮਿਲ ਚੁੱਕੀ ਹੈ, ਸਰਕਾਰ ਨੂੰ ਰੋਕ ਨਹੀਂ ਲਾਉਣੀ ਚਾਹੀਦੀ ਤਾਂ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ। ਇਸ ਦੇ ਨਾਲ ਹੀ ਕਿਸਾਨੀ ਮੁੱਦੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਕਿਉਂਕਿ ਹਰ ਮਸਲੇ ਦਾ ਹੱਲ ਗੱਲਬਾਤ ਨਾਲ ਹੀ ਨਿਕਲਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਵਿਧਾਇਕ 'ਤੇ ਹੋਏ ਹਮਲੇ ਨਾਲ ਕਿਸਾਨੀ ਅੰਦੋਲਨ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ:DSGMC ਦੇ ਚੋਣ ਦੰਗਲ ਵਿੱਚੋਂ ਅਕਾਲੀ ਦਲ ਬਾਦਲ ਚਿੱਟੀ ਲਾਈਨ 'ਤੇ ! ਨਹੀਂ ਲੜ ਸਕਦਾ ਚੋਣ