ਪੰਜਾਬ

punjab

ETV Bharat / state

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ 910 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

Celebrate the Birth Anniversary of Sri Guru Nanak Dev Ji
Celebrate the Birth Anniversary of Sri Guru Nanak Dev Ji

By

Published : Nov 6, 2022, 9:50 AM IST

Updated : Nov 6, 2022, 10:49 AM IST

ਅੰਮ੍ਰਿਤਸਰ:ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ 910 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਰਵਾਨਾ ਕੀਤਾ ਗਿਆ। ਇਹ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਕਰ ਰਹੇ ਹਨ ਤੇ ਇਸ ਜਥੇ ਦੇ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਇੰਚਾਰਜ ਵਰਿੰਦਰ ਸਿੰਘ ਠਰੂ ਅਤੇ ਹਰਪਾਲ ਸਿੰਘ ਵੀ ਇਸ ਜਥੇ ਨਾਲ ਭੇਜੇ ਜਾ ਰਹੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਲਈ ਰਵਾਨਾ

ਇਸ ਮੌਕੇ ਐਸਜੀਪੀਸੀ ਮੈਂਬਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ 1496 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 586 ਜੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ। ਇਸ ਦੇ ਚਲਦੇ ਹੁਣ 910 ਦੇ ਕਰੀਬ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਣ ਲਈ ਪਾਕਿਸਤਾਨ ਜਾ ਰਹੇ ਹਨ।


ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਿਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅਸੀਂ ਬੜੀ ਭਾਗਾਂ ਵਾਲੇ ਹਾਂ, ਜਿਹੜਾ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਮਨ ਵਿੱਚ ਬਹੁਤੀ ਖ਼ੁਸ਼ੀ ਹੈ ਅਸੀਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿਖੇ ਮਨਾਵਾਂਗੇ ਅਤੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਾਂਗੇ।



ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ

ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ, ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ। ਇਸ ਜਥੇ ਨੂੰ ਦਸ ਦਿਨ ਦਾ ਵੀਜ਼ਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ। ਇਹ ਜਥਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ 'ਤੇ ਹੋਰ ਵੱਖ ਵੱਖ ਆਪਣੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ ਦਸ ਦਿਨ ਬਾਅਦ ਭਾਰਤ ਵਾਪਸ ਪਰਤੇਗਾ।



ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਦੋਵਾਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵਿਜੇ ਲਗਾਏ ਜਾਣ, ਤਾਂ ਜੋ ਆਪਣੇ ਅਸੀਂ ਗੁਰੂਆਂ ਦੇ ਦਰਸ਼ਨ ਕਰ ਸਕੀਏ। ਇਹ ਜੱਥਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ 16 ਤਰੀਕ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤੇਗਾ।

ਇਹ ਵੀ ਪੜ੍ਹੋ:ਸੁਧੀਰ ਸੂਰੀ ਦੀ ਮੌਤ ਕਾਰਨ ਅੰਮ੍ਰਿਤਪਾਲ 'ਤੇ ਭੜਕੀ ਲਕਸ਼ਮੀ ਕਾਂਤਾ ਚਾਵਲਾ !

Last Updated : Nov 6, 2022, 10:49 AM IST

ABOUT THE AUTHOR

...view details