ਅੰਮ੍ਰਿਤਸਰ: ਸਮੂਹ ਪੰਥਕ ਜਥੇਬੰਦੀਆਂ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਖਿਲਾਫ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਜਿਸ ਚ ਉਨ੍ਹਾਂ ਵੱਲੋਂ ਬੇਨਤੀ ਕੀਤੀ ਗਈ ਹੈ ਕਿ ਉਹ ਸੁੱਚਾ ਸਿੰਘ ਲੰਗਾਹ ਨੂੰ ਪੰਥ ਵਿਚ ਸ਼ਾਮਲ ਨਾ ਕੀਤਾ ਜਾਵੇ। ਦੱਸ ਦਈਏ ਕਿ ਪੰਥ ਤੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੂੰ ਕਲੀਨ ਚਿੱਟ ਦੇਣ ਦੇ ਬਾਬਤ ਹੁਣ ਖੁਦ ਵੀ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਹ ਬੇਨਤੀ ਕੀਤੀ ਜਾ ਰਹੀ ਹੈ ਕਿ ਉਹ ਉਸਨੂੰ ਵੀ ਪੰਥ ਵਿਚ ਸ਼ਾਮਿਲ ਕਰਨ। ਪਰ ਇਸਦਾ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਪੰਥ ’ਚ ਸ਼ਾਮਲ ਨਾ ਕੀਤਾ ਜਾਵੇ- ਜਥੇਬੰਦੀਆਂ