ਅੰਮ੍ਰਿਤਸਰ: ਸਾਕਾ ਨਨਕਾਣਾ ਸਾਹਿਬ 100 ਸਾਲ ਸ਼ਤਾਬਦੀ ਮੌਕੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ 'ਤੇ ਰੋਕ ਲਗਾ ਦਿੱਤੀ ਹੈ। ਇਸ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ। ਜੇਕਰ ਗੱਲ ਕੀਤੀ ਜਾਵੇ ਬੀਤੇ ਦਿਨ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਭਾਰਤ ਸਰਕਾਰ ਦੇ ਕਾਫੀ ਗੰਭੀਰ ਆਰੋਪ ਲਗਾਏ ਗਏ ਸਨ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਅਲੱਗ-ਅਲੱਗ ਜਗ੍ਹਾ ਤੋਂ ਆ ਫ਼ੋਨ ਰਹੇ ਸਨ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥਿਆਂ ਨੇ ਕੀਰਤਨ ਸੁਣਨ ਲਈ ਬੇਕਰਾਰ ਸਨ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਉੱਥੇ ਜਾ ਕੇ ਕਥਾ ਵੀ ਕੀਤੀ ਜਾਣੀ ਸੀ।