ਪੰਜਾਬ

punjab

ETV Bharat / state

'ਬਰਗਾੜੀ ਦੇ ਦੋਸ਼ੀਆਂ ਨੂੰ ਫੜਨ ਲਈ ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹਿਆ ਜਾਵੇਗਾ ਮੋਰਚਾ' - ਬਰਗਾੜੀ ਦੇ ਦੋਸ਼ੀਆਂ

ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਇਹ ਵੀ ਕਿਹਾ ਕਿ ਲਗਾਤਾਰ ਹੀ ਪੰਜਾਬ ਦੇ ਸਿਆਸਤਦਾਨ ਬਰਗਾੜੀ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਮੁਤਵਾਜ਼ੀ ਜਥੇਦਾਰ ਐਲਾਨ ਕੀਤਾ ਗਿਆ ਹੈ ਅਤੇ ਸਰਬੱਤ ਖ਼ਾਲਸਾ ਵੱਲੋਂ ਥਾਪਿਆ ਗਿਆ ਹੈ।

'ਬਰਗਾੜੀ ਦੇ ਦੋਸ਼ੀਆਂ ਨੂੰ ਫੜਨ ਲਈ ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹਿਆ ਜਾਵੇਗਾ ਮੋਰਚਾ'
'ਬਰਗਾੜੀ ਦੇ ਦੋਸ਼ੀਆਂ ਨੂੰ ਫੜਨ ਲਈ ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹਿਆ ਜਾਵੇਗਾ ਮੋਰਚਾ'

By

Published : Jun 6, 2021, 6:29 PM IST

ਅੰਮ੍ਰਿਤਸਰ:ਸਰਬੱਤ ਖ਼ਾਲਸਾ ਵਿੱਚ ਥਾਪੇ ਗਏ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ’ਤੇ ਸੰਦੇਸ਼ ਪੜ੍ਹਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਫੜਨ ਲਈ ਹੁਣ ਦੁਬਾਰਾ ਤੋਂ ਮੋਰਚੇ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ। ਉਹ ਜਲਦ ਹੀ ਇਸ ਲਈ ਰੂਪ ਰੇਖਾ ਵੀ ਤਿਆਰ ਕਰ ਰਹੇ ਹਨ। ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਇਹ ਵੀ ਕਿਹਾ ਕਿ ਲਗਾਤਾਰ ਹੀ ਪੰਜਾਬ ਦੇ ਸਿਆਸਤਦਾਨ ਬਰਗਾੜੀ ਦੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

'ਬਰਗਾੜੀ ਦੇ ਦੋਸ਼ੀਆਂ ਨੂੰ ਫੜਨ ਲਈ ਸਿੱਖ ਜਥੇਬੰਦੀਆਂ ਵੱਲੋਂ ਖੋਲ੍ਹਿਆ ਜਾਵੇਗਾ ਮੋਰਚਾ'

ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਮੁਤਵਾਜ਼ੀ ਜਥੇਦਾਰ ਐਲਾਨ ਕੀਤਾ ਗਿਆ ਹੈ ਅਤੇ ਸਰਬੱਤ ਖ਼ਾਲਸਾ ਵੱਲੋਂ ਥਾਪਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਨੂੰ ਇੱਕਜੁਟ ਕਰਕੇ ਨਾਲ ਚਲਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਪੰਜਾਬ ਸਰਕਾਰ ਵੱਲੋਂ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਦੇਣ ਕਾਰਨ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਰਹੇ ਕਿਉਂਕਿ ਉਹ ਇੱਕ ਦੂਸਰੇ ਨਾਲ ਮਿਲੇ ਹੋਏ ਹਨ।

ਇਹ ਵੀ ਪੜੋ: ਤੇਜ਼ਾਬ ਤੇ ਸ਼ਰਾਬ ਦੇ ਕੈਂਟਰ ਵਿਚਾਲੇ ਭਿਆਨਕ ਟੱਕਰ, ਅੱਗ 'ਚ ਜਿਉਂਦਾ ਝੁਲਸਿਆ ਡਰਾਇਵਰ

ABOUT THE AUTHOR

...view details