ਅੰਮ੍ਰਿਤਸਰ: ਸਾਲ 2016 ਵਿੱਚ ਗੁਰਦੁਆਰਾ ਰਾਮਸਰ ਸਾਹਿਬ ਤੋਂ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਡਿਉਢੀ ਤੋਂ ਸਾਲ 2016 ਦੀ ਅੰਤ੍ਰਿਗ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਲ 2016 ਵਿੱਚ ਭਾਵੇਂ ਵੀ ਕਿਸੇ ਵੀ ਕਾਰਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅੱਗ ਲੱਗੀ ਗਈ ਪਰ ਅੰਤ੍ਰਿਗ ਕਮੇਟੀ ਦਾ ਫ਼ਰਜ ਬਣਦਾ ਸੀ ਕਿ ਉਹ ਗੁਰੂ ਤੋਂ ਮੁਆਫ਼ੀ ਮੰਗ ਕੇ ਪਸ਼ਚਾਤਾਪ ਕਰਨਾ ਅਤੇ ਇਸ ਗ਼ਲਤੀ ਲਈ ਗੁਰਬਾਣੀ ਦਾ ਪਾਠ ਕੀਤਾ ਜਾਂਦਾ ਹੈ ਪਰ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ, ਇਸ ਲਈ ਪੁਰਾਣੀ ਅੰਤ੍ਰਿਗ ਕਮੇਟੀ ਸਰੂਪਾਂ ਦੇ ਅਗਨ ਭੇਟ ਦੇ ਮਾਮਲੇ ਵਿੱਚ ਦੋਸ਼ੀ ਹਨ।