ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਵੀ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ ਤੇ ਇਸ ਦੌਰਾਨ ਸੰਗਤ ਇਲਾਹੀ ਬਾਣੀ ਦਾ ਸਰਵਣ ਵੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਅੱਜ ਜੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਅਤੇ ਸਮਾਗਮ ਕਰਵਾਏ ਜਾ ਰਹੇ ਹਨ ।
ਇਸ ਮੌਕੇ ਗੱਲਬਾਤ ਕਰਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸਿੱਖ ਕੌਮ ਤੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਜੀ ਦੇ ਮਾਰਗ ਤੇ ਚੱਲਣ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਗੁਰਬਾਣੀ ਨਾਲ ਜੁੜਨ, ਗੁਰੂ ਮਹਾਰਾਜ ਦੇ ਦੱਸੇ ਮਾਰਗ ਤੇ ਚੱਲਣ ਤੇ ਇੱਕ ਦੂਜੇ ਦੇ ਮਿਲਜੁਲ ਕੇ ਰਹਿਣ ਦਾ ਵੀ ਸੰਦੇਸ਼ ਦਿੱਤਾ ।