ਪੰਜਾਬ

punjab

ETV Bharat / state

ਪਾਕਿਸਤਾਨ ਤੋਂ ਪਰਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਹੀਆਂ ਇਹ ਗੱਲਾਂ - ਪਾਕਿਸਤਾਨ

ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਕਿਹਾ ਉਹ ਪਾਕਿਸਤਾਨ ਵਿਚ ਸਥਿਤ ਗੁਰਦੁਆਰੇ ਗੁਰੂ ਧਾਮਾਂ (Pakistan Gurudhams) ਦੇ ਦਰਸ਼ਨ ਦੀਦਾਰ ਕਰਕੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਉਨ੍ਹਾਂ ਵੱਲੋਂ ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਬ, ਪੰਜਾ ਸਾਹਿਬ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ।

ਪਾਕਿਸਤਾਨ ਤੋਂ ਪਰਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਹੀਆਂ ਇਹ ਗੱਲਾਂ
ਪਾਕਿਸਤਾਨ ਤੋਂ ਪਰਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਹੀਆਂ ਇਹ ਗੱਲਾਂ

By

Published : Sep 28, 2021, 8:04 PM IST

ਅੰਮ੍ਰਿਤਸਰ: ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਪਾਕਿਸਤਾਨ ਤੋਂ ਅਟਾਰੀ ਵਾਹਗਾ ਸਰਹੱਦ (Attari Wagah border) ਰਸਤੇ ਭਾਰਤ ਪਹੁੰਚੇ ਹਨ। ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿੱਚ ਕੁਝ ਗੁਰਦੁਆਰਿਆਂ ਦੀ ਹਾਲਤ ਠੀਕ ਨਹੀਂ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਪਾਕਿਸਤਾਨ ਸਰਕਾਰ (Government of Pakistan) ਨਾਲ ਗੱਲਬਾਤ ਕੀਤੀ ਗਈ ਹੈ। ਇਸਦੇ ਨਾਲ ਹੀ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਨੂੰ ਜਲਦ ਖੋਲ੍ਹਣ ਦੀ ਮੰਗ ਕੀਤੀ ਹੈ।

ਪਾਕਿਸਤਾਨ ਤੋਂ ਪਰਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਹੀਆਂ ਇਹ ਗੱਲਾਂ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਉਹ ਪਾਕਿਸਤਾਨ ਵਿਚ ਸਥਿਤ ਗੁਰਦੁਆਰੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰਕੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਉਨ੍ਹਾਂ ਵੱਲੋਂ ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਬ, ਪੰਜਾ ਸਾਹਿਬ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ।

ਪਾਕਿਸਤਾਨ ਤੋਂ ਪਰਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਹੀਆਂ ਇਹ ਗੱਲਾਂ

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜਿਹੜੇ ਧਾਰਮਿਕ ਸਥਾਨਾਂ ਦੇ ਹਾਲਤ ਠੀਕ ਨਹੀਂ ਹੈ ਉਸ ਸਬੰਧੀ ਉਨ੍ਹਾਂ ਵੱਲੋਂ ਪਾਕਿ ਸਰਕਾਰ ਦੇ ਨਾਲ ਗੱਲਬਾਤ ਵੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਹੈ ਕਿ ਬਹੁਤ ਸਾਰੇ ਧਾਰਮਿਕ ਸਥਾਨਾਂ ਦੀ ਹਾਲਤ ਠੀਕ ਹੈ। ਇਸਦੇ ਨਾਲ ਹੀ ਦੱਸਿਆ ਕਿ ਪਾਕਿਸਤਾਨ ਦੇ ਵਿੱਚ ਕੁਝ ਧਾਰਮਿਕ ਸਥਾਨਾਂ ਨੂੰ ਰੀਸਟੋਰ ਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁਰਾਣੀਆਂ ਇਮਾਰਤਾਂ ਨੂੰ ਸਾਂਭ ਕੇ ਰੱਖਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅਫਗਾਨਿਸਤਾਨ ‘ਤੇ ਤਾਲਿਬਾਨ ਵੱਲੋਂ ਕੀਤੇ ਕਬਜ਼ੇ ਕਰਨ ਦਾ ਪਾਕਿਸਤਾਨ ‘ਤੇ ਕੋਈ ਖਾਸ ਅਸਰ ਨਹੀਂ ਪਿਆ ਹੈ।ਇਸਦੇ ਨਾਲ ਹੀ ਕੇਂਦਰ ਸਰਕਾਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ ਤਾਂ ਕਿ ਨਾਨਕ ਨਾਮ ਲੇਵਾ ਸੰਗਤ ਗੁਰੂ ਧਾਮ ਦੇ ਦਰਸ਼ਨ ਕਰ ਸਕੇ।

ਇਹ ਵੀ ਪੜ੍ਹੋ:ਕੈਪਟਨ ਬਣੇ ਸਿਆਸੀ ਧੁਰਾ, ਭਾਜਪਾ ਖੱਟ ਸਕਦੀ ਲਾਹਾ

ABOUT THE AUTHOR

...view details