ਅੰਮ੍ਰਿਤਸਰ:ਸ੍ਰੀਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਗੁਰਗੱਦੀ ਦਿਵਸ (Gurgadi Diwas of Sri Guru Hargobind Sahib) ਪੂਰੇ ਦੇਸ਼ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਆਪਣੇ ਆਪ ਨੂੰ ਸੁਭਾਗਸ਼ਾਲੀ ਬਣਾ ਰਹੀਆਂ ਹਨ। ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ ਹੈ।
ਇਹ ਵੀ ਪੜੋ:ਹੈਰਾਨੀਜਨਕ ! ਜ਼ਮੀਨੀ ਵਿਵਾਦ ਕਾਰਨ ਪੁੱਤ ਨੇ ਪਿਓ ਦਾ ਕੀਤਾ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸੰਦੇਸ਼:ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਜਾਰੀ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕਹਿਣਾ ਹੈ ਕਿ ਜਿੱਥੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ, ਉਸ ਨੂੰ ਅੱਗੇ ਵਧਾਉਂਦੇ ਹੋਏ ਹਰ ਇੱਕ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ।